ਨਵੀਂ ਦਿੱਲੀ : ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਦੇਸ਼ ਦੀ ਰਾਜਧਾਨੀ ਵਿੱਚ ਸ਼ਨਿਚਰਵਾਰ ਨੂੰ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਅÏਸਤ ਤਾਪਮਾਨ ਨਾਲੋਂ 2.7 ਡਿਗਰੀ ਘੱਟ ਸੀ | ਇਸ ਦੇ ਨਾਲ ਹੀ ਦਿੱਲੀ ਵਿੱਚ 2024 ਤੋਂ ਬਾਅਦ ਚੱਲ ਰਹੇ ਸਰਦੀਆਂ ਦੇ ਸੀਜ਼ਨ ਦੀ ਸਭ ਤੋਂ ਠੰਢੀ ਸਵੇਰ ਦਰਜ ਕੀਤੀ ਗਈ ਹੈ |
ਪਿਛਲੇ ਸਾਲਾਂ ਵਿੱਚ ਜਨਵਰੀ ਦਾ ਸਭ ਤੋਂ ਠੰਢਾ ਦਿਨ 15 ਜਨਵਰੀ 2024 ਨੂੰ ਦਰਜ ਕੀਤਾ ਗਿਆ ਸੀ, ਜਦੋਂ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਸੀ, ਜਿਸ ਨਾਲ ਪੂਰੀ ਰਾਜਧਾਨੀ ਵਿੱਚ ਸੀਤ ਲਹਿਰ ਦੇ ਹਾਲਾਤ ਬਣ ਗਏ ਸਨ | ਸਟੇਸ਼ਨਵਾਰ ਅੰਕੜਿਆਂ ਅਨੁਸਾਰ ਸਫਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਰਿਹਾ |




