ਭਾਜਪਾ ਨੇ ਵੀਡੀਓ ਨੂੰ ਤੋੜ ਮਰੋੜ ਕੇ ਪੇਸ਼ ਕੀਤਾ : ਕੰਗ

0
15

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਦਿੱਲੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਭਾਸ਼ਣ ਦੀ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ ਅਤੇ ਇਸ ਰਾਹੀਂ ਸਿੱਖ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਵਿੱਚ ਵੀ ਇਹ ਸਾਬਤ ਹੋ ਚੁੱਕਾ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ¢