ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

0
14

ਅਮਿ੍ਤਸਰ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਆਗੂਆਂ ਨੇ ਜੋ ਕੀਤਾ, ਉਹ ਬੇਹੱਦ ਸ਼ਰਮਨਾਕ ਹੈ¢ ਪੰਜਾਬ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ, ਪਰ ਭਾਜਪਾ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਸਾਡੇ ਗੁਰੂਆਂ ਦਾ ਅਪਮਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ¢ ਭਾਜਪਾ ਹੁਣ ਉਸ ਪੱਧਰ ‘ਤੇ ਗਿਰ ਗਈ ਹੈ ਜਿੱਥੇ ਉਹ ਆਪਣੀ ਘਟੀਆ ਸਿਆਸਤ ਲਈ ਧਾਰਮਿਕ ਭਾਵਨਾਵਾਂ ਦਾ ਸਹਾਰਾ ਲੈ ਰਹੀ ਹੈ¢ਸ਼ਨੀਵਾਰ ਨੂੰ ‘ਆਪ’ ਆਗੂ ਗੁਰਪ੍ਰਤਾਪ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਜੋ ਇੱਕ ਝੂਠੀ ਵੀਡੀਓ ਵਾਇਰਲ ਕੀਤੀ ਗਈ, ਉਹ ਡੂੰਘੀ ਚਿੰਤਾ ਦਾ ਵਿਸ਼ਾ ਹੈ¢ ਭਾਜਪਾ ਆਗੂ ਕਪਿਲ ਮਿਸ਼ਰਾ ਦੇ ਅਕਾਊਾਟ ਤੋਂ ਜਾਰੀ ਇਸ ਵੀਡੀਓ ਦੀ ਜਦੋਂ ਜਲੰਧਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਫੋਰੈਂਸਿਕ ਜਾਂਚ ਹੋਈ, ਤਾਂ ਸੱਚ ਸਾਹਮਣੇ ਆ ਗਿਆ¢ ਜਾਂਚ ਵਿੱਚ ਇਹ ਸਾਬਤ ਹੋਇਆ ਕਿ ਆਤਿਸ਼ੀ ਨੇ ਆਪਣੇ ਪੂਰੇ ਬਿਆਨ ਵਿੱਚ ਕਿਤੇ ਵੀ ਗੁਰੂ ਸਾਹਿਬਾਨ ਦਾ ਨਾਮ ਨਹੀਂ ਲਿਆ ਸੀ¢ ਭਾਜਪਾ ਨੇ ਵੀਡੀਓ ਨਾਲ ਛੇੜਛਾੜ ਕਰਕੇ ਆਪਣੀ ਘਟੀਆ ਮਾਨਸਿਕਤਾ ਦਾ ਸਬੂਤ ਦਿੱਤਾ ਹੈ¢ਧਾਲੀਵਾਲ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਵੀ ਬਿਨਾਂ ਸੱਚ ਜਾਣੇ ਉਸੇ ਫਰਜ਼ੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ¢ ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਨੂੰ ਸਾਡੀ ਸਰਕਾਰ ਦੇ ਕੰਮਕਾਜ ਤੋਂ ਕੋਈ ਦਿੱਕਤ ਹੈ, ਤਾਂ ਸਾਡੀ ਆਲੋਚਨਾ ਕਰਨ, ਸਾਨੂੰ ਮਨਜ਼ੂਰ ਹੈ ਪਰ ਆਪਣੀ ਸਿਆਸਤ ਚਮਕਾਉਣ ਲਈ ਸਾਡੇ ਗੁਰੂਆਂ ਨੂੰ ਵਿਚਾਲੇ ਲਿਆਉਣਾ ਅਤੇ ਉਨ੍ਹਾਂ ਦਾ ਅਪਮਾਨ ਕਰਨਾ ਬੇਹੱਦ ਨਿੰਦਣਯੋਗ ਹੈ, ਜਿਸ ਲਈ ਮੈਂ ਇਨ੍ਹਾਂ ਸਾਰੀਆਂ ਪਾਰਟੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ¢ ਧਾਲੀਵਾਲ ਨੇ ਕੇਂਦਰ ਸਰਕਾਰ ‘ਤੇ ਸਿੱਧਾ ਦੋਸ਼ ਲਾਇਆ ਕਿ ਅੱਜ ਪੰਜਾਬ ਜਿਨ੍ਹਾਂ ਆਰਥਿਕ ਚੁਣÏਤੀਆਂ ਨਾਲ ਜੂਝ ਰਿਹਾ ਹੈ, ਉਸ ਦੇ ਪਿੱਛੇ ਭਾਜਪਾ ਦੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਜਿਸ ਨੇ ਪੰਜਾਬ ਦੇ ਜਾਇਜ਼ ਫੰਡ ਰੋਕ ਰੱਖੇ ਹਨ¢ ਭਾਜਪਾ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਅਤੇ ਫਰਜ਼ੀ ਵੀਡੀਓਜ਼ ਰਾਹੀਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪੈਰ ਜਮਾ ਸਕੇ¢ ਪਰ ਪੰਜਾਬ ਦੀ ਸੂਝਵਾਨ ਜਨਤਾ ਭਾਜਪਾ ਦੀਆਂ ਇਨ੍ਹਾਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ¢