ਸਾਲੇ ਵੱਲੋਂ ਜੀਜੇ ਦਾ ਗੋਲੀਆਂ ਮਾਰ ਕੇ ਕਤਲ

0
11

ਬੰਗਾ (ਅਵਤਾਰ ਕਲੇਰ)
ਬੰਗਾ ਦੀ ਐੱਮ ਸੀ ਕਾਲੋਨੀ ਸੋਤਰਾਂ ਰੋਡ ਵਿਖੇ ਪੰਜਾਬ ਪੁਲਸ ਵਿੱਚ ਤਾਇਨਾਤ ਕਾਂਸਟੇਬਲ ਨੇ ਆਪਣੇ ਹੀ ਜੀਜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ¢ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੇ ਕਾਂਸਟੇਬਲ ਮਨਦੀਪ ਸਿੰਘ ਨੇ ਆਪਣੇ ਸਰਕਾਰੀ ਸਰਵਿਸ ਰਿਵਾਲਵਰ ਨਾਲ ਗੋਲੀਆਂ ਚਲਾ ਕੇ ਆਪਣੇ ਜੀਜੇ ਗੁਰਪ੍ਰੀਤ ਉਰਫ ਗੋਪੀ ਸ਼ਾਹ ਦਾ ਕਤਲ ਕਰ ਦਿੱਤਾ¢ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬੰਗਾ ਦੇ ਮੁੱਖ ਥਾਣਾ ਅਫਸਰ ਸਤਨਾਮ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਅਤੇ ਉਸ ਦੇ ਜੀਜੇ ਗੁਰਪ੍ਰੀਤ ਦਰਮਿਆਨ ਪਿਛਲੇ ਕਾਫੀ ਸਮੇਂ ਤੋਂ ਆਪਸੀ ਰੰਜਿਸ਼ ਚੱਲ ਰਹੀ ਸੀ¢ਇਸ ਰੰਜਿਸ਼ ਦੇ ਚਲਦਿਆਂ ਮਨਦੀਪ ਸਿੰਘ ਗੁਰਪ੍ਰੀਤ ਦੇ ਘਰ ਪਹੁੰਚਿਆ ਅਤੇ ਉਸ ਨਾਲ ਗਾਲੀ-ਗਲੋਚ ਕੀਤੀ¢ ਜਾਨ ਦੇ ਖ਼ਤਰੇ ਨੂੰ ਭਾਂਪਦਿਆਂ ਗੁਰਪ੍ਰੀਤ ਘਰੋਂ ਭੱਜ ਕੇ ਕਿਸੇ ਪਾਸੇ ਲੁਕ ਗਿਆ, ਪਰ ਕੁਝ ਸਮੇਂ ਬਾਅਦ ਮਨਦੀਪ ਸਿੰਘ ਨੇ ਉਸ ਨੂੰ ਲੱਭ ਲਿਆ ਅਤੇ ਉਸ ‘ਤੇ ਚਾਰ ਤੋਂ ਪੰਜ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਉਹ ਮÏਕੇ ਤੋਂ ਫ਼ਰਾਰ ਹੋ ਗਿਆ¢ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਗੁਰਪ੍ਰੀਤ ਨੂੰ ਤੁਰੰਤ ਗੁਰੂ ਨਾਨਕ ਮਿਸ਼ਨ ਹਸਪਤਾਲ ਕਲੇਰਾਂ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਰਾਤ ਸਮੇਂ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ¢ ਇਸ ਘਟਨਾ ਦÏਰਾਨ ਬਚਾਅ ਕਰਨ ਆਈ ਇੱਕ ਅÏਰਤ ਵੀ ਜ਼ਖ਼ਮੀ ਹੋ ਗਈ, ਜਿਸ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ¢
ਮਿ੍ਤਕ ਦੇ ਭਰਾ ਨੇ ਦੱਸਿਆ ਕਿ ਗੁਰਪ੍ਰੀਤ ਆਪਣੇ ਪਿੱਛੇ ਦੋ ਧੀਆਂ, ਇੱਕ ਪੁੱਤਰ ਅਤੇ ਪਤਨੀ ਛੱਡ ਗਿਆ ਹੈ¢ਐੱਸ ਐੱਚ ਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮÏਕੇ ‘ਤੇ ਪਹੁੰਚ ਕੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ¢ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ¢