ਬਠਿੰਡਾ (ਪਰਵਿੰਦਰ ਜੀਤ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ਾ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬਿ੍ਜ (ਆਰ.ਓ.ਬੀ.) ਜਨਤਾ ਨੂੰ ਸਮਰਪਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬਿ੍ਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ¢ ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ ਹੈ¢ਮੁਲਤਾਨੀਆ ਆਰ.ਓ.ਬੀ. ਲੋਕਾਂ ਨੂੰ ਸਮਰਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਉਦਘਾਟਨ ਵਿੱਚ ਸ਼ਾਮਲ ਹੋਏ ਨਿਵਾਸੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇੱਕ ਮਹੱਤਵਪੂਰਨ ਰੇਲਵੇ ਜੰਕਸ਼ਨ ਹੋਣ ਕਰਕੇ ਬਠਿੰਡਾ ਵਿੱਚੋਂ ਕਈ ਰੇਲਵੇ ਲਾਈਨਾਂ ਲੰਘਦੀਆਂ ਹਨ ਅਤੇ ਇਹ ਲਾਈਨਾਂ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਦੀਆਂ ਹਨ¢ ਉਨ੍ਹਾਂ ਕਿਹਾ, ਅੰਬਾਲਾ, ਦਿੱਲੀ, ਸਿਰਸਾ ਅਤੇ ਬੀਕਾਨੇਰ ਰੇਲਵੇ ਲਾਈਨਾਂ ਉੱਤੇ ਬਣਿਆ ਮੁਲਤਾਨੀਆ ਪੁਲ, ਬਠਿੰਡਾ ਦੇ ਵੰਡੇ ਹੋਏ ਹਿੱਸਿਆਂ ਨੂੰ ਆਪਸ ਵਿੱਚ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ¢
ਮੁੱਖ ਮੰਤਰੀ ਨੇ ਕਿਹਾ ਕਿ ਪੁਲ ਦੀ ਪੁਰਾਣੀ ਅਤੇ ਖਸਤਾ ਹਾਲਤ ਕਾਰਨ, ਬਰਸਾਤ ਦੇ ਮÏਸਮ ਦÏਰਾਨ ਮਿੱਟੀ ਦੀ ਖਾਰ ਕਾਰਨ ਇਸ ਪੁਲ ਵਿੱਚ ਅਕਸਰ ਟੋਏ ਪੈ ਜਾਂਦੇ ਸਨ, ਜਿਸ ਕਾਰਨ ਮਾਨਸੂਨ ਦÏਰਾਨ ਇਸ ਨੂੰ ਅਸਥਾਈ ਤÏਰ ‘ਤੇ ਬੰਦ ਕਰਨਾ ਪੈਂਦਾ ਸੀ¢ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸ਼ਹਿਰ ਦੇ ਵਸਨੀਕ ਇਸ ਰੇਲਵੇ ਓਵਰ ਬਿ੍ਜ ਦੇ ਮੁੜ ਨਿਰਮਾਣ ਦੀ ਮੰਗ ਕਰ ਰਹੇ ਸਨ¢ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਪੁਰਾਣੇ ਪੁਲ ਦੀਆਂ ਪਹੁੰਚਾਂ ਨੂੰ ਢਾਹ ਕੇ ਮÏਜੂਦਾ ਥੰਮ੍ਹਾਂ ‘ਤੇ ਨਵਾਂ ਪੁਲ ਬਣਾਉਣ ਦਾ ਫੈਸਲਾ ਕੀਤਾ ਗਿਆ¢
ਉਨ੍ਹਾਂ ਕਿਹਾ ਕਿ ਨਵਾਂ ਮੁਲਤਾਨੀਆ ਆਰ.ਓ.ਬੀ. 38.08 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ¢ ਇਸ ਦੀ ਕੁੱਲ ਲੰਬਾਈ ਇੱਕ ਕਿਲੋਮੀਟਰ ਤੋਂ ਥੋੜ੍ਹੀ ਜ਼ਿਆਦਾ ਹੈ ਅਤੇ ਚÏੜਾਈ 23 ਫੁੱਟ ਤੋਂ ਵਧਾ ਕੇ 34.5 ਫੁੱਟ ਕਰ ਦਿੱਤੀ ਗਈ ਹੈ¢” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨਗਰ ਵਿਖੇ 50.86 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬਿ੍ਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਪੁਲ ਦੀ ਲੰਬਾਈ 650 ਮੀਟਰ ਹੋਵੇਗੀ ਅਤੇ ਚÏੜਾਈ 31 ਫੁੱਟ ਹੋਵੇਗੀ¢ ਇਸ ਦੇ ਨਾਲ ਲੱਗਦੀ ਸਰਵਿਸ ਰੋਡ ਨੂੰ ਵੀ 18 ਫੁੱਟ ਤੋਂ ਵਧਾ 33 ਫੁੱਟ ਤੱਕ ਚÏੜਾ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਉਸਾਰੀ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ¢





