ਪਾਕਿਸਤਾਨ ‘ਚ ਅਮਨ ਕਮੇਟੀ ਦੇ 4 ਮੈਂਬਰਾਂ ਦੀ ਹੱਤਿਆ

0
10

ਪੇਸ਼ਾਵਰ : ਪਾਕਿਸਤਾਨ ਦੇ ਸੂਬੇ ਖ਼ੈਬਰ ਪਖ਼ਤੂਨਖ਼ਵਾ ਵਿੱਚ ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਇੱਕ ਸਥਾਨਕ ਪੀਸ ਕਮੇਟੀ ਦੇ ਚਾਰ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਅਧਿਕਾਰੀਆਂ ਅਨੁਸਾਰ ਇਹ ਘਟਨਾ ਉੱਤਰੀ ਵਜ਼ੀਰਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲ੍ਹੇ ਵਿੱਚ ਵਾਪਰੀ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਜ਼ਿਲ੍ਹੇ ਦੇ ਮਜ਼ੰਗ ਚੌਕ ਨੇੜੇ ਕਮੇਟੀ ਮੈਂਬਰਾਂ ‘ਤੇ ਘਾਤ ਲਗਾ ਕੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ | ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਵੀ ਸੂਬੇ ਵਿੱਚ ਇੱਕ ਪੁਲਸ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਵਿੱਚ ਇੱਕ ਸੀਨੀਅਰ ਅਧਿਕਾਰੀ ਸਮੇਤ 6 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ | ਤਾਜ਼ਾ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਤਣਾਅ ਪਾਇਆ ਜਾ ਰਿਹਾ ਹੈ |