ਜੇ ਇੰਨਾ ਪਿਆਰ ਹੈ ਤਾਂ ਕੁੱਤਿਆਂ ਨੂੰ ਘਰ ਲੈ ਜਾਓ : ਸੁਪਰੀਮ ਕੋਰਟ

0
11

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਹਮਲਿਆਂ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਹੁਣ ਕੁੱਤੇ ਦੇ ਵੱਢਣ ਦੀਆਂ ਘਟਨਾਵਾਂ ਲਈ ਸੂਬਾ ਸਰਕਾਰਾਂ ਨੂੰ ‘ਭਾਰੀ ਮੁਆਵਜ਼ਾ’ ਦੇਣ ਲਈ ਕਿਹਾ ਜਾਵੇਗਾ | ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਪਿਛਲੇ ਪੰਜ ਸਾਲਾਂ ਤੋਂ ਅਵਾਰਾ ਪਸ਼ੂਆਂ ਬਾਰੇ ਨਿਯਮਾਂ ਨੂੰ ਲਾਗੂ ਕਰਨ ਵਿੱਚ ਸਰਕਾਰਾਂ ਦੀ ਨਾਕਾਮੀ ‘ਤੇ ਡੂੰਘੀ ਚਿੰਤਾ ਪ੍ਰਗਟਾਈ | ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਕੁੱਤਾ ਕਿਸੇ ਬੱਚੇ ਜਾਂ ਬਜ਼ੁਰਗ ਨੂੰ ਜ਼ਖ਼ਮੀ ਕਰਦਾ ਹੈ ਜਾਂ ਉਸ ਕਾਰਨ ਮੌਤ ਹੁੰਦੀ ਹੈ, ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ ਕਿਉਂਕਿ ਉਹ ਜਨਤਕ ਸੁਰੱਖਿਆ ਦੇ ਨਿਯਮ ਲਾਗੂ ਕਰਨ ਵਿੱਚ ਅਸਫ਼ਲ ਰਹੀ ਹੈ | ਅਦਾਲਤ ਨੇ ਸਿਰਫ਼ ਸਰਕਾਰਾਂ ਨੂੰ ਹੀ ਨਹੀਂ, ਸਗੋਂ ਕੁੱਤਿਆਂ ਨੂੰ ਖਾਣਾ ਖੁਆਉਣ ਵਾਲੇ (ਫੀਡਰਾਂ) ਅਤੇ ਜਾਨਵਰ ਪ੍ਰੇਮੀਆਂ ਨੂੰ ਵੀ ਘੇਰੇ ਵਿੱਚ ਲਿਆ ਹੈ | ਬੈਂਚ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਕੋਈ ਕੁੱਤਾ ਹਮਲਾ ਕਰਦਾ ਹੈ ਤਾਂ ਖਾਣਾ ਖੁਆਉਣ ਵਾਲਿਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ | ਜਸਟਿਸ ਨਾਥ ਨੇ ਸਵਾਲ ਕੀਤਾ, Tਜੇਕਰ ਤੁਹਾਨੂੰ ਇਹਨਾਂ ਜਾਨਵਰਾਂ ਨਾਲ ਇੰਨਾ ਪਿਆਰ ਹੈ ਤਾਂ ਤੁਸੀਂ ਇਨ੍ਹਾਂ ਨੂੰ ਆਪਣੇ ਘਰ ਕਿਉਂ ਨਹੀਂ ਲੈ ਜਾਂਦੇ?