ਮੁੱਖ ਮੰਤਰੀ 10 ਵਜੇ ਹੀ ਪੇਸ਼ ਹੋਣ ਲਈ ਤਿਆਰ

0
4

ਅੰਮਿ੍ਤਸਰ : ਮੁੱਖ ਮੰਤਰੀ ਭਗਵੰਤ ਮਾਨ ਦਾ ਰੁਝੇਵਾਂ ਦੱਸ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 15 ਜਨਵਰੀ ਨੂੰ ਉਨ੍ਹਾਂ ਨਾਲ ਮਿਲਣ ਦਾ ਸਮਾਂ ਬਦਲ ਦਿੱਤਾ ਗਿਆ ਸੀ, ਪਰ ਦੂਜੇ ਪਾਸੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ 15 ਜਨਵਰੀ ਦਾ ਦਿਨ ਸਿਰਫ ਸ੍ਰੀ ਅਕਾਲ ਤਖਤ ਨੂੰ ਹੀ ਸਮਰਪਿਤ ਕੀਤਾ ਹੋਇਆ ਹੈ ਅਤੇ ਉਹ ਸਵੇਰੇ 10 ਵਜੇ ਪੇਸ਼ ਹੋਣ ਲਈ ਤਿਆਰ ਹਨ | ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਵੱਲੋਂ ਹੁਣ ਇਹ ਸਮਾਂ ਸਵੇਰ 10 ਵਜੇ ਦੀ ਥਾਂ ਸ਼ਾਮ 4:30 ਵਜੇ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਬਦਲੇ ਗਏ ਸਮੇਂ ਸੰਬੰਧੀ ਆਪਣੀਆਂ ਭਾਵਨਾਵਾਂ ਦਾ ਖੁਲਾਸਾ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਕੀਤਾ ਹੈ | ਜਥੇਦਾਰ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ, ‘ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਰਾਸ਼ਟਰਪਤੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ | 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ | ਸਮਾਂ ਬਦਲਣ ਸੰਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ |