ਵਾਸ਼ਿੰਗਟਨ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੋ ਵੀ ਦੇਸ਼ ਈਰਾਨ ਨਾਲ ਵਪਾਰ ਕਰਦਾ ਹੈ ਤਾਂ ਉਸ ‘ਤੇ 25 ਫੀਸਦੀ ਟੈਕਸ ਲਾਇਆ ਜਾਵੇਗਾ | ਇਹ ਹੁਕਮ ਫੌਰੀ ਲਾਗੂ ਹੋ ਗਏ ਹਨ | ਟਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ | ਦੂਜੇ ਪਾਸੇ ਵ੍ਹਾਈਟ ਹਾਊਸ ਵੱਲੋਂ ਇਸ ਟੈਕਸ ਸੰਬੰਧੀ ਕੋਈ ਦਸਤਾਵੇਜ਼ ਜਾਰੀ ਨਹੀਂ ਕੀਤਾ ਗਿਆ | ਇਹ ਫੈਸਲਾ ਉਸ ਵੇਲੇ ਕੀਤਾ ਗਿਆ ਹੈ ਜਦੋਂ ਈਰਾਨ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਜਾਰੀ ਹਨ | ਇਸ ਵੇਲੇ ਈਰਾਨ ਨਾਲ ਮੁੱਖ ਤੌਰ ‘ਤੇ ਚੀਨ, ਸੰਯੁਕਤ ਅਰਬ ਅਮੀਰਾਤ ਅਤੇ ਭਾਰਤ ਵਪਾਰ ਕਰ ਰਹੇ ਹਨ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਪ੍ਰਦਰਸ਼ਨਕਾਰੀਆਂ ਖਿਲਾਫ਼ ਹਿੰਸਕ ਕਾਰਵਾਈ ਨੂੰ ਲੈ ਕੇ ਈਰਾਨ ‘ਤੇ ਹਮਲਾ ਕਰਨ ਦੀ ਧਮਕੀ ਦੇਣ ਤੋਂ ਬਾਅਦ ਤਹਿਰਾਨ ਵਾਸ਼ਿੰਗਟਨ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ |





