ਸਕੂਲ ਉਡਾਉਣ ਦੀਆਂ ਧਮਕੀਆਂ

0
11

ਚੰਡੀਗੜ੍ਹ : ਪੰਜਾਬ ਵਿੱਚ ਬੁੱਧਵਾਰ ਸਵੇਰੇ ਸਕੂਲ ਖੁੱਲ੍ਹਦਿਆਂ ਹੀ ਅੰਮ੍ਰਿਤਸਰ ਅਤੇ ਮੋਗਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ। ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਤੁਰੰਤ ਛੁੱਟੀ ਕਰ ਦਿੱਤੀ ਅਤੇ ਵਿਦਿਆਰਥੀਆਂ ਨੂੰ ਘਰਾਂ ਵੱਲ ਰਵਾਨਾ ਕਰ ਦਿੱਤਾ। ਅੰਮ੍ਰਿਤਸਰ ਸ਼ਹਿਰ ਦੇ ਤਿੰਨ ਪ੍ਰਮੁੱਖ ਸਕੂਲਾਂ ਦੀ ਅਧਿਕਾਰਤ ਮੇਲ ਆਈ ਡੀ ‘ਤੇ ਧਮਕੀ ਭਰੇ ਸੁਨੇਹੇ ਮਿਲੇ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਕਿ ਇਮਾਰਤ ਨੂੰ ਧਮਾਕੇ ਨਾਲ ਉਡਾ ਦਿੱਤਾ ਜਾਵੇਗਾ। ਇਨ੍ਹਾਂ ਈ-ਮੇਲਾਂ ਵਿੱਚ ਕਥਿਤ ਤੌਰ ‘ਤੇ ਇੱਕ ਅੱਤਵਾਦੀ ਸੰਗਠਨ ਦਾ ਨਾਂਅ ਵੀ ਲਿਖਿਆ ਗਿਆ ਹੈ। ਅੰਮ੍ਰਿਤਸਰ ਦੇ ਦਿਹਾਤੀ ਇਲਾਕਿਆਂ ਵਿੱਚ ਵੀ ਕੁਝ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲਣ ਦੀ ਰਿਪੋਰਟ ਹੈ। ਮੋਗਾ ਦੇ ਇੱਕ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ।