ਬੈਂਕਾਕ : ਉੱਤਰ-ਪੂਰਬੀ ਥਾਈਲੈਂਡ ਵਿੱਚ ਬੁੱਧਵਾਰ ਵਿਸ਼ਾਲ ਉਸਾਰੀ ਕਰੇਨ ਚੱਲਦੀ ਪੈਸੇਂਜਰ ਟਰੇਨ ‘ਤੇ ਡਿੱਗਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਅਤੇ 67 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਨਖੋਨ ਰਤਚਾਸਿਮਾ ਸੂਬੇ ਦੇ ਲੋਕ ਸੰਪਰਕ ਵਿਭਾਗ ਅਨੁਸਾਰ, ਇਹ ਕਰੇਨ ਇੱਕ ਐਲੀਵੇਟਿਡ ਹਾਈ-ਸਪੀਡ ਰੇਲਵੇ ਲਾਈਨ ਬਣਾਉਣ ਲਈ ਵਰਤੀ ਜਾ ਰਹੀ ਸੀ। ਜਦੋਂ ਬੈਂਕਾਕ ਤੋਂ ਉਬੋਨ ਰਤਚਥਾਨੀ ਜਾ ਰਹੀ ਟਰੇਨ ਗੁਜ਼ਰ ਰਹੀ ਸੀ, ਤਾਂ ਕਰੇਨ ਅਚਾਨਕ ਸੰਤੁਲਨ ਉੱਪਰ ਜਾ ਡਿੱਗੀ। ਕਈ ਬੋਗੀਆਂ ਪਟੜੀ ਤੋਂ ਉਤਰ ਗਈਆਂ ਅਤੇ ਭਿਆਨਕ ਅੱਗ ਲੱਗ ਗਈ।
ਸਿੱਟ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਬਠਿੰਡਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਬੁੱਧਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਥੇ ਗਰੀਨ ਸਿਟੀ ਸਥਿਤ ਘਰ ਪਹੁੰਚ ਕੇ ਵਿਸਥਾਰ ‘ਚ ਗੱਲਬਾਤ ਕੀਤੀ। ਸਿੱਟ ਦੇ ਮੁਖੀ ਏ ਆਈ ਜੀ ਜਗਤਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਰੂਪਾਂ ਸੰਬੰਧੀ ਕਾਫੀ ਜਾਣਕਾਰੀ ਪ੍ਰਦਾਨ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰੂਪਾਂ ਦੇ ਮਾਮਲੇ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।



