ਚੰਡੀਗੜ੍ਹ, (ਗੁਰਜੀਤ ਬਿੱਲਾ, ਕ੍ਰਿਸ਼ਨ ਗਰਗ)-ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ।ਆਨਲਾਈਨ ਨੀਲਾਮੀ ਲਈ ਪੇਸ਼ ਕੀਤੀ ਗਈ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐੱਸ ਸੀ ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਤੇ ਘਰ ਖਰੀਦਦਾਰਾਂ, ਉੱਦਮੀਆਂ ਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ।




