ਮਿਆਣੀ ‘ਚ ਆਪ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

0
12

ਟਾਂਡਾ ਉੜਮੁੜ : ਟਾਂਡਾ ਦੇ ਪਿੰਡ ਮਿਆਣੀ ‘ਚ ਵੀਰਵਾਰ ਨੂੰ ਚਿੱਟੇ ਦਿਨ ਅਣਪਛਾਤੇ ਹਮਲਾਵਰਾਂ ਨੇ ਦੁਕਾਨ ਮਾਲਕ ਤੇ ਆਪ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦ ਕਿ ਨੇੜੇ ਬੈਠੇ ਉਸ ਦੇ ਸਾਥੀ ‘ਤੇ ਵੀ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਸੱਤ ਕਰਤਾਰ ਪੁੱਤਰ ਅਵਤਾਰ ਸਿੰਘ ਵਾਸੀ ਮਿਆਣੀ ਅਤੇ ਜ਼ਖਮੀ ਵਿਅਕਤੀ ਦੀ ਪਹਿਚਾਣ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ। ਜਦੋਂ ਬਲਵਿੰਦਰ ਸਿੰਘ ਆਪਣੀ ਹਾਰਡਵੇਅਰ ਦੀ ਦੁਕਾਨ ‘ਤੇ ਬੈਠਾ ਸੀ ਤਾਂ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਉਸ ਉਪਰ ਤਾਬੜਤੋੜ ਗੋਲੀਆਂ ਨਾਲ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਦਾ ਜਦੋਂ ਦੂਸਰੇ ਸਾਥੀ ਲਖਵਿੰਦਰ ਸਿੰਘ ਨੇ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਉਸ ‘ਤੇ ਵੀ ਗੋਲੀਆਂ ਚਲਾ ਦਿੱਤੀਆਂ।