ਨਵੀਂ ਦਿੱਲੀ : ਪੱਛਮੀ ਬੰਗਾਲ ਦੇ ਸੀਨੀਅਰ ਨੇਤਾ ਮੁਕੁਲ ਰਾਏ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਖਤਮ ਕਰਨ ਸੰਬੰਧੀ ਕਲਕੱਤਾ ਹਾਈ ਕੋਰਟ ਦੇ ਹੁਕਮ ‘ਤੇ ਆਰਜ਼ੀ ਰੋਕ ਲਗਾ ਦਿੱਤੀ ਹੈ। ਮੁਕੁਲ ਰਾਏ ਨੇ ਭਾਜਪਾ ਦੀ ਟਿਕਟ ‘ਤੇ ਚੋਣ ਜਿੱਤੀ ਸੀ, ਪਰ ਬਾਅਦ ਵਿੱਚ ਉਹ ਭਾਜਪਾ ਛੱਡ ਕੇ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਅਯੋਗ ਕਰਾਰ ਦੇਣ ਦਾ ਮਾਮਲਾ ਅਦਾਲਤ ਤੱਕ ਪਹੁੰਚਿਆ। ਕਲਕੱਤਾ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਮੁਕੁਲ ਰਾਏ ਦੀ ਵਿਧਾਇਕੀ ਰੱਦ ਕਰ ਦਿੱਤੀ ਸੀ, ਜਿਸ ਨੂੰ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।




