ਐੱਸ ਕੇ ਐੱਮ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਡੀ ਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ

0
21

ਜਲੰਧਰ/ਅੰਮ੍ਰਿਤਸਰ/ਲੁਧਿਆਣਾ/ਤਰਨ ਤਾਰਨ (ਗਿਆਨ ਸੈਦਪੁਰੀ, ਰਾਜੇਸ਼ ਥਾਪਾ/ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ, ਮਨੋਜ ਕੁਮਾਰ, ਸ਼ਸ਼ਪਾਲ ਸਿੰਘ/ਐੱਮ ਐੱਸ ਭਾਟੀਆ, ਰੈਕਟਰ ਕਥੂਰੀਆ, ਸਤੀਸ਼ ਸਚਦੇਵਾ, ਪ੍ਰਦੀਪ ਸ਼ਰਮਾ/ਰਣਜੀਤ ਸਿੰਘ)
ਸੰਯੁਕਤ ਕਿਸਾਨ ਮੋਰਚਾ ਅਤੇ ਸਾਂਝੇ ਮਜ਼ਦੂਰ ਮੋਰਚੇ ਵਿੱਚ ਸ਼ਾਮਲ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ, ਔਰਤ ਤੇ ਹੋਰ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਸ਼ੁੱਕਰਵਾਰ ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ 12 ਵਜੇ ਤੋਂ ਤਿੰਨ ਵਜੇ ਤੱਕ ਤਿੰਨ ਘੰਟੇ ਵਿਸ਼ਾਲ ਧਰਨੇ ਦੇ ਕੇ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਗਈ।
ਧਰਨਿਆਂ ਵਿੱਚ ਬੁਲਾਰਿਆਂ ਨੇ ਬਿਜਲੀ ਸੋਧ ਬਿੱਲ ਰੱਦ ਕਰਨ, ਬੀਜ ਬਿੱਲ ਰੱਦ ਕਰਨ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ ਅਤੇ ਲਾਗਵੇਂ ਖੇਤਰਾਂ ਨੂੰ ਬਾਹਰ ਰੱਖਣ, ਚਾਰ ਲੇਬਰ ਕੋਡ ਰੱਦ ਕਰਨ, ਮਗਨਰੇਗਾ ਕਾਨੂੰਨ ਬਹਾਲ ਕਰਨ, ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਖਰੀਦ ਨੂੰ ਯਕੀਨੀ ਬਣਾਉਣ, ਕਿਸਾਨਾਂ-ਮਜ਼ਦੂਰਾਂ ਦਾ ਸਾਰਾ ਕਰਜ਼ਾ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ‘ਤੇ 10,000 ਰੁਪਏ ਮਹੀਨਾ ਪੈਨਸ਼ਨ ਦੇਣ ਦੀਆਂ ਮੰਗਾਂ ਕੀਤੀਆਂ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਹੜ੍ਹ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਹਿਲਾਂ ਦਿੱਤੇ ਗਏ ਮੰਗ ਪੱਤਰ ਅਨੁਸਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕੱਚੀਆਂ ਜ਼ਮੀਨਾਂ ਦੇ ਮਾਲਕਾਂ ਲਈ ਵੀ ਪੂਰਾ ਪੂਰਾ ਮੁਆਵਜ਼ਾ ਮੰਗਿਆ ਗਿਆ। ਵੱਖ-ਵੱਖ ਥਾਵਾਂ ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨ ਪਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ , ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਬਲਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਜਿੰਦਰ ਸਿੰਘ ਟਾਂਡਾ, ਕਿਰਨਜੀਤ ਸਿੰਘ ਸੇਖੋਂ, ਨਿਰਵੈਲ ਸਿੰਘ ਡਾਲੇਕੇ, ਬਲਵਿੰਦਰ ਸਿੰਘ ਰਾਜੂ ਔਲਖ, ਕੰਵਲਪ੍ਰੀਤ ਸਿੰਘ ਪੰਨੂ, ਬਿਜਲੀ ਮੁਲਾਜ਼ਮ ਜਥੇਬੰਦੀ ਦੇ ਰਤਨ ਸਿੰਘ ਮੁਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਏਟਕ ਆਗੂ ਨਿਰਮਲ ਸਿੰਘ ਧਾਲੀਵਾਲ, ਸੀਟੂ (ਚੰਦਰ ਸੇਖਰ) ਤੋਂ ਮਹਾਂ ਸਿੰਘ ਰੋੜੀ, ਇਫਟੂ ਦੇ ਕੁਲਵਿੰਦਰ ਸਿੰਘ ਵੜੈਚ, ਸਾਂਝੇ ਮਜ਼ਦੂਰ ਮੋਰਚੇ ਦੇ ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਗੁਰਨਾਮ ਸਿੰਘ ਦਾਊਦ, ਦੇਵੀ ਕੁਮਾਰੀ, ਹਰਪਾਲ ਸਿੰਘ, ਗੋਬਿੰਦ ਸਿੰਘ ਛਾਂਜਲੀ, ਬਿੱਕਰ ਸਿੰਘ ਹਥੋਆ ਅਤੇ ਕੁਲਵੰਤ ਸਿੰਘ ਸੇਲਬਰਾਹ ਨੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਕੀਤਾ।
ਬੁਲਾਰਿਆਂ ਨੇ ਦੱਸਿਆ ਕਿ 26 ਜਨਵਰੀ ਨੂੰ ਸਾਰੇ ਭਾਰਤ ਵਿੱਚ ਜਨਤਕ ਮਾਰਚ ਕੀਤੇ ਜਾਣਗੇ ਅਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਘੋਲ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਨਿੱਜੀਕਰਨ ਦੀਆਂ ਨੀਤੀਆਂ ਨੇ ਦੇਸ਼ ਦੇ ਸਾਰੇ ਕਿਰਤੀ ਵਰਗ ਦਾ ਜਿਉਣਾ ਮੁਹਾਲ ਕਰ ਦੇਣਾ ਹੈ। ਇਸ ਲਈ ਇਹ ਲੜਾਈ ਸਾਰੇ ਲੋਕਾਂ ਦੀ ਸਾਂਝੀ ਹੈ।
ਜਲੰਧਰ ‘ਚ ਕੜਾਕੇ ਦੀ ਠੰਢ ਦੇ ਬਾਵਜੂਦ ਡੀ ਸੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਪਛਾੜਨ ਲਈ ਕਿਰਤੀ ਲੋਕ ਮਿਲ ਕੇ ਇਕ ਵੱਡਾ ਜਨ ਅੰਦੋਲਨ ਖੜਾ ਕਰਨ। ਇਸ ਮੌਕੇ ਇਕ ਮਤੇ ਰਾਹੀਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੇਲ੍ਹੀਂ ਡੱਕੇ ਬਲਦੇਵ ਸਿੰਘ ਅਤੇ ਸ਼ਗਨਦੀਪ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਹਨ ਸਿੰਘ ਬੱਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਹਰਮੇਸ਼ ਮਾਲੜੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਤਰਸੇਮ ਪੀਟਰ, ਕਿਰਤੀ ਕਿਸਾਨ ਯੂਨੀਅਨ ਵੱਲੋਂ ਸੰਤੋਖ ਸਿੰਘ ਸੰਧੂ, ਦਿਹਾਤੀ ਮਜ਼ਦੂਰ ਸਭਾ ਵੱਲੋਂ ਬਲਦੇਵ ਨੂਰਪੁਰੀ, ਦੋਆਬਾ ਸੰਘਰਸ਼ ਕਮੇਟੀ ਵੱਲੋਂ ਬਲਵਿੰਦਰ ਸਿੰਘ ਮੱਲ੍ਹੀ, ਬੀ ਕੇ ਯੂ ਰਾਜੇਵਾਲ ਵੱਲੋਂ ਮਨਦੀਪ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰਮਨਦੀਪ ਕੌਰ, ਬੀ ਕੇ ਯੂ ਕਾਦੀਆਂ ਵੱਲੋਂ ਅਮਰੀਕ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੰਜੀਵ ਕੁਮਾਰ, ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਜਸਵਿੰਦਰ ਫਗਵਾੜਾ, ਜਮਹੂਰੀ ਕਿਸਾਨ ਸਭਾ ਦੇ ਜਸਵਿੰਦਰ ਢੇਸੀ, ਬੀ ਕੇ ਯੂ ਲੱਖੋਵਾਲ ਦੇ ਸੁਖਜਿੰਦਰ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਵੀਰ ਕੁਮਾਰ, ਪੰਜਾਬ ਕਿਸਾਨ ਸਭਾ ਦੇ ਸੰਦੀਪ ਅਰੋੜਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਸਾਥੀ ਜਗਤਾਰ ਸਿੰਘ ਭੁੰਗਰਨੀ, ਪੰਜਾਬ ਰਾਜ ਬਿਜਲੀ ਬੋਰਡ ਪੈਨਸ਼ਨਰ ਐਸੋਸੀਏਸ਼ਨ, ਪੰਜਾਬ ਸਰਵਿਸਿਜ਼ ਸੁਬਾਰਡੀਨੇਟ ਸਰਵਿਸਿਜ਼, ਆਲ ਇੰਡੀਆ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਖਹਿਰਾ, ਆਂਗਣਵਾੜੀ ਵਰਕਰ ਐਸੋਸੀਏਸ਼ਨ, ਇਸਤਰੀ ਜਾਗ੍ਰਿਤੀ ਮੰਚ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਵੀ ਹਾਜ਼ਰੀ ਭਰੀ।
ਹਜ਼ਾਰਾਂ ਲੋਕਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਲਖਬੀਰ ਸਿੰਘ ਨਿਜ਼ਾਮਪੁਰਾ, ਡਾ. ਪਰਵਿੰਦਰ ਸਿੰਘ ਕਰਮਪੁਰਾ, ਭੁਪਿੰਦਰਜੀਤ ਸਿੰਘ ਛੀਨਾ, ਕਾਬਲ ਸਿੰਘ ਛੀਨਾ, ਹਰਜੀਤ ਸਿੰਘ ਝੀਤਾ, ਗੁਰਦੇਵ ਸਿੰਘ ਵਰਪਾਲ, ਬਲਬੀਰ ਸਿੰਘ ਮੂਧਲ, ਉਮਰਾਜ ਸਿੰਘ ਧਰਦਿਉ, ਟਰੇਡ ਯੂਨੀਅਨ ਆਗੂ ਅਮਰਜੀਤ ਸਿੰਘ ਆਸਲ, ਸੁੱਚਾ ਸਿੰਘ ਅਜਨਾਲਾ, ਜਗਤਾਰ ਸਿੰਘ ਕਰਮਪੁਰਾ, ਬਿਜਲੀ ਮੁਲਾਜ਼ਮ ਆਗੂ ਕੁਲਦੀਪ ਸਿੰਘ ਉਦੋਕੇ, ਗੁਰਪ੍ਰੀਤ ਸਿੰਘ ਜੱਸਲ, ਕ੍ਰਿਸ਼ਨ ਸਿੰਘ, ਅਤੇ ਨਰੇਗਾ ਤੇ ਖੇਤ ਮਜ਼ਦੂਰ ਆਗੂਆਂ ਬਲਕਾਰ ਸਿੰਘ ਦੁਧਾਲਾ, ਅਮਰੀਕ ਸਿੰਘ ਦਾਊਦ, ਮੰਗਲ ਸਿੰਘ ਖੁਜਾਲਾ, ਭੈਣ ਜੀ ਕੰਵਲਜੀਤ ਕੌਰ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਵਾਗਡੋਰ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੰਦੀ ਹੈ ਅਤੇ ਦੇਸ਼ ਦੇ ਖੇਤੀ ਸੈਕਟਰ ਉੱਤੇ ਕਾਰਪੋਰੇਟਾਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ।
ਲੁਧਿਆਣਾ ਵਿੱਚ ਦਿੱਤੇ ਗਏ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ‘ਚ ਕਾਮਰੇਡ ਮੰਗਤ ਰਾਮ ਪਾਸਲਾ, ਪ੍ਰੋਫੈਸਰ ਜਗਮੋਹਨ ਸਿੰਘ, ਡੀ ਪੀ ਮੌੜ, ਰਘਬੀਰ ਸਿੰਘ ਬੈਨੀਪਾਲ, ਐਮ ਐਸ ਭਾਟੀਆ, ਗੁਰਜੀਤ ਸਿੰਘ ਜਗਪਾਲ, ਹਰਿੰਦਰ ਸਿੰਘ ਲੱਖੋਵਾਲ, ਮਨਪ੍ਰੀਤ ਸਿੰਘ, ਡਾਕਟਰ ਗੁਰਚਰਨ ਸਿੰਘ ,ਜਗਤਾਰ ਸਿੰਘ, ਸਾਧੂ ਸਿੰਘ, ਸਰਬਜੀਤ ਸਿੰਘ ਸਰਹਾਲੀ, ਜਗਦੀਸ਼ ਚੰਦ, ਚਮਕੌਰ ਸਿੰਘ ਬਰਮੀ, ਜਸਵੀਰ ਝੱਜ, ਹਰਨੇਕ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਲੋਟੇ, ਵਿਜੇ ਕੁਮਾਰ, ਕੇਵਲ ਸਿੰਘ ਬਨਵੈਤ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਸੌਦਾਗਰ ਸਿੰਘ ਘਢਾਣੀ, ਬਲਜੀਤ ਸਿੰਘ, ਦਲਜੀਤ ਸਿੰਘ ਗੋਰਾ, ਹਰਦੀਪ ਸਿੰਘ ਗਿਆਸਪੁਰਾ, ਜਗਤਾਰ ਸਿੰਘ ਦੇਹੜਕਾ, ਹਰਦੇਵ ਸਿੰਘ ਸੰਧੂ, ਸ਼ਮਸ਼ੇਰ ਸਿੰਘ ਆਸੀ, ਰਾਜਵੀਰ ਸਿੰਘ, ਬਲਦੇਵ ਸਿੰਘ ਲਤਾਲਾ, ਪ੍ਰਕਾਸ਼ ਸਿੰਘ ਬਰਮੀ, ਚਮਕੌਰ ਸਿੰਘ ਟੀਐਸਯੂ ਭੰਗਲ, ਨਰੇਸ਼ ਗੌੜ, ਦੇਵਰਾਜ, ਮੁਹਿੰਦਰ ਸਿੰਘ ਕਮਾਲਪੁਰਾ ਤੋਂ ਇਲਾਵਾ ਬੀਕੇਯੂ ਲੱਖੋਵਾਲ, ਬੀਕੇਯੂ ਰਾਜੇਵਾਲ, ਬੀਕੇਯੂ ਕਾਦੀਆਂ, ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਡਕੌਂਦਾ ਧਨੇਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ, ਪੰਜਾਬ ਕਿਸਾਨ ਯੂਨੀਅਨ, ਪਨਬਸ ਕੰਟਰੈਕਟਰ ਵਰਕਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਏਟਕ, ਇੰਟਕ, ਸੀਟੂ ਸੀ ਟੀ ਯੂ ਪੰਜਾਬ, ਤਰਕਸ਼ੀਲ ਸੋਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਸ਼ਾਮਿਲ ਸਨ।ਲੁਧਿਆਣਾ ਤੇ ਹੋਰ ਸ਼ਹਿਰਾਂ ਵਿੱਚ ਰੇਹੜੀ ਫੜੀ ਵਾਲਿਆਂ ਦੀ ਸਮੱਸਿਆ ਦੇ ਹੱਲ ਦੇ ਲਈ ਨਗਰ ਨਿਗਮ ਵੱਲੋਂ ਵੈਂਡਿੰਗ ਜ਼ੋਨ ਫੌਰੀ ਤੌਰ ‘ਤੇ ਬਣਾਏ ਜਾਣ ਦੀ ਮੰਗ ਵੀ ਕੀਤੀ ਗਈ। ਡੀ ਸੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਅੱਗੇ ਲਾਮਿਸਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਵਿੱਚ ਮਹਾਂਵੀਰ ਸਿੰਘ ਗਿੱਲ, ਮੇਜਰ ਸਿੰਘ ਭਿੱਖੀਵਿੰਡ, ਹਰਜਿੰਦਰ ਸਿੰਘ ਟਾਂਡਾ ਸੁਖਦੇਵ ਸਿੰਘ ਕੋਟ ਧਰਮ ਚੰਦ ਤਰਸੇਮ ਸਿੰਘ ਲੁਹਾਰ , ਬਾਬਾ ਸਲੱਖਣ ਸਿੰਘ ਮੰਡਾਲਾ, ਜਸਬੀਰ ਸਿੰਘ ਵੈਰੋਵਾਲ, ਨਛੱਤਰ ਸਿੰਘ ਮੁਗਲ ਚੱਕ, ਹਰਜੀਤ ਸਿੰਘ ਰਵੀ, ਗੁਰਦਿਆਲ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ ਮਹਿਦੀਪੁਰ, ਰਣਜੀਤ ਸਿੰਘ ਬਹਾਦਰ ਨਗਰ, ਵਿਸ਼ਾਲਦੀਪ ਸਿੰਘ ਵਲਟੋਹਾ ਪੂਰਨ ਸਿੰਘ ਮਾੜੀ ਮੇਘਾ ਗੁਰਬਚਨ ਸਿੰਘ ਘੜਕਾ, ਲਖਬੀਰ ਸਿੰਘ ਨਿੱਜਰ, ਗੁਰਜੀਤ ਸਿੰਘ ਫਰਦ ਕੇਂਦਰ ,ਦੇਵੀ ਕੁਮਾਰੀ, ਨਰਿੰਦਰ ਬੇਦੀ , ਦਵਿੰਦਰ ਸਿੰਘ, ਹਰਦੀਪ ਸਿੰਘ ਕੱਦਗਿਲ, ਸੁੱਚਾ ਸਿੰਘ, ਪ੍ਰਗਟ ਸਿੰਘ ਜਾਮਾਰਾਏ, ਸੀਮਾ ਸੋਹਲ, ਚਾਨਣ ਸਿੰਘ ਪ੍ਰਤਾਪ ਸਿੰਘ ਠਠਗੜ ਆਦਿ ਸ਼ਾਮਲ ਸਨ। ਸਟੇਜ ਚਲਾਉਣ ਦੀ ਭੂਮਿਕਾ ਦਲਜੀਤ ਸਿੰਘ ਦਿਆਲਪੁਰ ਵਲੋਂ ਨਿਭਾਈ ਗਈ। ਮਨਜੀਤ ਸਿੰਘ ਬੱਗੂ, ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਚਰਨ ਸਿੰਘ ਸਭਰਾ, ਗੁਰਬਾਜ ਸਿੰਘ ਸਿੱਧਵਾਂ, ਮੇਹਰ ਸਿੰਘ ਚਤਾਲਾ, ਮਨਿੰਦਰਜੀਤ ਸਿੰਘ ਲਾਲੀ, ਨੌਨਿਹਾਲ ਸਿੰਘ ਕੋਟ ਬੁੱਢਾ ਆਦਿ ਵੀ ਹਾਜ਼ਰ ਸਨ।