ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਾਰੇ ਸਕੂਲਾਂ ਨੂੰ ਮੁੜ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਵਿਭਾਗ ਅਨੁਸਾਰ ਸੋਮਵਾਰ 19 ਜਨਵਰੀ ਤੋਂ ਅਕਾਦਮਿਕ ਗਤੀਵਿਧੀਆਂ ਮੁੜ ਸ਼ੁਰੂ ਹੋਣਗੀਆਂ। ਸਕੂਲ ਸਿੱਖਿਆ ਨਿਰਦੇਸ਼ਕ ਨਿਤੀਸ਼ ਸਿੰਗਲਾ ਦੇ ਨਿਰਦੇਸ਼ਾਂ ਤਹਿਤ ਸਕੂਲਾਂ ਦੇ ਸਮੇਂ ਵਿੱਚ 23 ਜਨਵਰੀ ਤੱਕ ਅਸਥਾਈ ਤਬਦੀਲੀ ਕੀਤੀ ਗਈ ਹੈ। ਨਵੇਂ ਟਾਈਮ ਟੇਬਲ ਅਨੁਸਾਰ ਸਿੰਗਲ ਸ਼ਿਫਟ ਵਾਲੇ ਸਕੂਲਾਂ ਵਿੱਚ ਸਟਾਫ਼ ਦਾ ਸਮਾਂ ਸਵੇਰੇ 8:45 ਤੋਂ ਦੁਪਹਿਰ 2:45 ਵਜੇ ਤੱਕ ਅਤੇ ਵਿਦਿਆਰਥੀਆਂ ਦਾ ਸਮਾਂ ਸਵੇਰੇ 9:00 ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ।



