ਤਲਬੀਰ ਗਿੱਲ ਮਜੀਠਾ ਤੋਂ ਹੋਣਗੇ ‘ਆਪ’ ਉਮੀਦਵਾਰ

0
19

ਮਜੀਠਾ : ਤਲਬੀਰ ਸਿੰਘ ਗਿੱਲ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਮਜੀਠਾ ‘ਚ ਸਮਾਗਮਾਂ ਦੌਰਾਨ ਇਹ ਐਲਾਨ ਕੀਤਾ। ਆਮ ਆਦਮੀ ਪਾਰਟੀ ਨੇ ਜੁਲਾਈ 2025 ‘ਚ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਇਆ ਸੀ। ਗਿੱਲ ਸਾਬਕਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਹੇ ਹਨ ਅਤੇ ਉਨ੍ਹਾ ਅੰਮ੍ਰਿਤਸਰ ਦੱਖਣੀ ਤੋਂ ਸਾਲ 2022 ‘ਚ ਚੋਣ ਲੜੀ ਸੀ। ਗਿੱਲ ਨੇ 4 ਮਾਰਚ 2024 ਨੂੰ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦਾ ਪੱਲਾ ਫੜ ਲਿਆ ਸੀ। ਆਮ ਆਦਮੀ ਪਾਰਟੀ ਨੇ ਮਜੀਠਾ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ‘ਚ ਵੱਡੀ ਜਿੱਤ ਹਾਸਲ ਕੀਤੀ ਸੀ।