ਗੈਂਗਸਟਰਾਂ ਵਿਰੁੱਧ ਸਭ ਤੋਂ ਵੱਡੀ ਜੰਗ : ਆਪ

0
15

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸਰਕਾਰ ਦੀ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ੁਰੂਆਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਵੱਡੇ ਪੱਧਰ ’ਤੇ ‘ਗੈਂਗਸਟਰਾਂ ਵਿਰੁੱਧ ਜੰਗ’ ਦੱਸਿਆ।‘ਆਪ’ ਆਗੂ ਬੂਟਾ ਸਿੰਘ ਬੈਰਾਗੀ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਗੈਂਗਸਟਰਵਾਦ ਕੋਈ ਨਵੀਂ ਬਿਮਾਰੀ ਨਹੀਂ, ਸਗੋਂ ਇਹ ਪਿਛਲੀਆਂ ਸਰਕਾਰਾਂ ਵੇਲੇ ਵਧੀ-ਫੁੱਲੀ ਹੈ। ਉਨ੍ਹਾ ਕਿਹਾ ਕਿ ਉਹੀ ਸਰਕਾਰਾਂ, ਜਿਨ੍ਹਾਂ ਗੈਂਗਸਟਰਾਂ ਨੂੰ ਸੁਰੱਖਿਆ, ਸ਼ਕਤੀ ਅਤੇ ਟਿਕਟਾਂ ਦਿੱਤੀਆਂ, ਉਹ ਇਸ ਖਤਰੇ ਨੂੰ ਫੈਲਾਉਣ ਲਈ ਜ਼ਿੰਮੇਵਾਰ ਹਨ।ਨੀਲ ਗਰਗ ਨੇ ਐਲਾਨ ਕੀਤਾ ਕਿ ਮਾਨ ਸਰਕਾਰ ਨੇ ਹੁਣ ਗੈਂਗਸਟਰਾਂ ਵਿਰੁੱਧ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰੇਸ਼ਨ ਸ਼ੁਰੂ ਕੀਤਾ ਹੈ। ਉਨ੍ਹਾ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ 12,000 ਤੋਂ ਵੱਧ ਮੁਲਾਜ਼ਮਾਂ ਵਾਲੀਆਂ 2000 ਪੁਲਸ ਟੀਮਾਂ ਪੂਰੇ ਪੰਜਾਬ ਵਿੱਚ ਲਗਾਤਾਰ ਤਲਾਸ਼ੀ ਅਤੇ ਪਿੱਛਾ ਕਰਨ ਦੀਆਂ ਮੁਹਿੰਮਾਂ ਚਲਾ ਰਹੀਆਂ ਹਨ। ਇਹ ਸਾਡੀ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਦਾ ਹੈ।ਉਹਨਾ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ਸਿਆਸੀ ਲੜਾਈ ਨਹੀਂ, ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਜਿਸ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਨੂੰ ਨਵੀਂ ਉਮੀਦ ਦਿੱਤੀ ਹੈ, ਉਸੇ ਤਰ੍ਹਾਂ ‘ਯੁੱਧ ਗੈਂਗਸਟਰਾਂ ਵਿਰੁੱਧ’ ਲੋਕਾਂ ਵਿੱਚ ਸੁਰੱਖਿਆ ਦੀ ਨਵੀਂ ਭਾਵਨਾ ਪੈਦਾ ਕਰੇਗਾ।ਵਿਰੋਧੀ ਪਾਰਟੀਆਂ ’ਤੇ ਚੁਟਕੀ ਲੈਂਦਿਆਂ ਗਰਗ ਨੇ ਕਿਹਾ ਕਿ ਜਿਹੜੇ ਲੋਕ ਰੋਜ਼ਾਨਾ ਅਮਨ-ਕਾਨੂੰਨ ਦੀ ਦੁਹਾਈ ਦਿੰਦੇ ਹਨ, ਉਹ ਪਹਿਲਾਂ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਹਾਲਾਤ ਦੇਖਣ। ਅੜਿੱਕੇ ਪੈਦਾ ਕਰਨ ਦੀ ਬਜਾਏ ਉਨ੍ਹਾਂ ਨੂੰ ਪੰਜਾਬ ਦੇ ਮਾਡਲ ਤੋਂ ਸਿੱਖਣਾ ਚਾਹੀਦਾ ਹੈ ਅਤੇ ਇਸ ਲੜਾਈ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।