ਸਕੂਲਾਂ ਦਾ ਪੁਰਾਣਾ ਸਮਾਂ ਬਹਾਲ

0
27

ਮੁਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ ਮੁਤਾਬਕ 22 ਜਨਵਰੀ ਤੋਂ ਸਾਰੇ ਸਕੂਲ ਨਿਰਧਾਰਤ ਸਮੇਂ ਅਨੁਸਾਰ ਚੱਲਣਗੇ। ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਲੱਗਣਗੇ।
ਚਾਰ ਜ਼ਿਲ੍ਹਿਆਂ ’ਚ ਨਵੇਂ ਡੀ ਸੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਬੁੱਧਵਾਰ ਕਈ ਆਈ ਏ ਐੱਸ ਤੇ ਪੀ ਸੀ ਐੱਸ ਅਫਸਰ ਇੱਧਰ-ਉੱਧਰ ਕਰ ਦਿੱਤੇ। ਅਭਿਨਵ ਤਿ੍ਰਖਾ ਨੂੰ ਵਿੱਤ ਸਕੱਤਰ ਬਣਾਇਆ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਦੇ ਨਾਲ-ਨਾਲ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਪ੍ਰਸ਼ਾਸਨਿਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੰਵਲ ਪ੍ਰੀਤ ਬਰਾੜ ਨੂੰ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੀ ਸਕੱਤਰ ਅਤੇ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਦੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪਟਿਆਲਾ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੂੰ ਮਾਰਕਫੈੱਡ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਆਦਿੱਤਿਆ ਡਾਚਲਵਾਲ (2016 ਬੈਚ) ਨੂੰ ਰੂਪਨਗਰ ਦਾ ਡੀ ਸੀ ਤੇ ਰੂਪਨਗਰ ਦੇ ਡੀ ਸੀ ਵਰਜੀਤ ਵਾਲੀਆ ਨੂੰ ਪਟਿਆਲਾ ਦਾ ਡੀ ਸੀ, ਬਰਨਾਲਾ ਦੇ ਡੀ ਸੀ ਬੈਨਿਥ ਨੂੰ ਮਾਲ ਤੇ ਮੁੜ ਵਸੇਬਾ ਵਿਭਾਗ ਵਿੱਚ ਐਡੀਸ਼ਨਲ ਸਕੱਤਰ, ਜਦਕਿ ਹਰਪ੍ਰੀਤ ਸਿੰਘ ਨੂੰ ਬਰਨਾਲਾ ਦਾ ਡੀ ਸੀ ਅਤੇ ਗੁਰਪ੍ਰੀਤ ਸਿੰਘ ਔਲਖ ਨੂੰ ਸ਼ਹੀਦ ਭਗਤ ਸਿੰਘ ਦਾ ਡੀ ਸੀ ਨਿਯੁਕਤ ਕੀਤਾ ਗਿਆ ਹੈ।