ਕੇਜਰੀਵਾਲ ਦਾ ਬਰੀ ਹੋਣਾ ਸੱਚ ਦੀ ਜਿੱਤ : ਅਮਨ ਅਰੋੜਾ

0
19

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਤ ਈ ਡੀ ਦੇ ਇੱਕ ਮਾਮਲੇ ਵਿੱਚ ਬਰੀ ਕਰਨ ਦੇ ਦਿੱਲੀ ਦੀ ਅਦਾਲਤ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇੱਕ ਵਾਰ ਫਿਰ ਝੂਠ, ਧੋਖੇ ਅਤੇ ਰਾਜਨੀਤਕ ਬਦਲਾਖੋਰੀ ’ਤੇ ਸੱਚਾਈ ਦੀ ਜਿੱਤ ਹੋਈ ਹੈ। ਲੰਮੇ ਸਮੇਂ ਤੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਜਰੀਵਾਲ ਅਤੇ ‘ਆਪ’ ਦੇ ਹੋਰ ਆਗੂਆਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਕੇਸ ਦਰਜ ਕਰਨ ਲਈ ਈ ਡੀ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਸੀ। ਇਸ ਦਾ ਇੱਕੋ ਇੱਕ ਉਦੇਸ਼ ‘ਆਪ’ ਦੇ ਅਕਸ ਨੂੰ ਖਰਾਬ ਕਰਨਾ ਅਤੇ ਕੇਜਰੀਵਾਲ ਦੀ ਰਾਜਨੀਤੀ ਨੂੰ ਕਮਜ਼ੋਰ ਕਰਨਾ ਸੀ। ਅੱਜ ਦੇ ਅਦਾਲਤੀ ਫੈਸਲੇ ਨੇ ਇਨ੍ਹਾਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਦਾ ਬਰੀ ਹੋਣਾ ਸਾਬਤ ਕਰਦਾ ਹੈ ਕਿ ਇਲਜ਼ਾਮ ਮਨਘੜਤ ਤੇ ਸਿਆਸਤ ਤੋਂ ਪ੍ਰੇਰਿਤ ਸਨ। ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਇਰਾਦਾ ਕਦੇ ਵੀ ਇਨਸਾਫ਼ ਕਰਨਾ ਨਹੀਂ ਸੀ, ਇਹ ਸਿਰਫ਼ ਸਾਡੇ ਰਾਸ਼ਟਰੀ ਕਨਵੀਨਰ ਨੂੰ ਪ੍ਰੇਸ਼ਾਨ ਤੇ ਬਦਨਾਮ ਕਰਨਾ ਸੀ।