ਮੌੜ ਮੰਡੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੂਬਾ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਵਿਰੁੱਧ ਮੌੜ ‘ਚ ਬਠਿੰਡਾ-ਦਿੱਲੀ ਰੇਲਵੇ ਟਰੈਕ ਜਾਮ ਕਰ ਦਿੱਤਾ |
ਸੂਬਾ ਕਮੇਟੀ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਜਦੋਂ ਤੱਕ ਮੌੜ ਦੇ ਵਿਧਾਇਕ ਸੁਖਵੀਰ ਮਾਈਸਰਖਾਨਾ ਵੱਲੋਂ ਕਿਸਾਨਾਂ ‘ਤੇ ਕਰਵਾਏ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਤੋਂ ਬਾਅਦ ਕਿਸਾਨ ਆਗੂਆਂ ਨੂੰ ਆਈ ਜੀ ਮੁਖਵਿੰਦਰ ਛੀਨਾ ਨੇ ਮੀਟਿੰਗ ਲਈ ਬਠਿੰਡਾ ਬੁਲਾ ਲਿਆ, ਜਿੱਥੇ ਪਰਚੇ ਨੂੰ ਰੱਦ ਕਰਨ ਲਈ ਸਹਿਮਤੀ ਬਣ ਗਈ | ਜਦੋਂ ਕਿਸਾਨ ਰਸਮੀ ਐਲਾਨ ਨਾਲ ਨਾ ਮੰਨੇ ਤਾਂ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਹੁਲ ਨੇ ਧਰਨੇ ਦੀ ਸਟੇਜ ਤੋਂ ਆ ਕੇ ਕਿਸਾਨਾਂ ਨੂੰ ਭਰੋਸੇ ਵਿਚ ਲੈਂਦਿਆਂ ਨਾਜਾਇਜ਼ ਕੇਸ ਨੂੰ ਰੱਦ ਕਰਨ ਦਾ ਐਲਾਨ ਕੀਤਾ |