ਚੰਡੀਗੜ੍ਹ (ਗੁਰਜੀਤ ਬਿੱਲਾ/�ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ ’ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ ’ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।
‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ ਡੀ ਸੀਜ਼) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ।ਦੂਜੇ ਪੜਾਅ ਨੂੰ ਲਾਗੂ ਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ, ਨਸ਼ੇ ਵਿਸ਼ਵਵਿਆਪੀ ਵਰਤਾਰਾ ਹੈ, ਪਰ ਦੁਨੀਆ ਭਰ ਵਿੱਚ ਕਿਤੇ ਵੀ ਇਸ ਬੁਰਾਈ ਵਿਰੁੱਧ ਜੰਗ ਇੰਨੇ ਜ਼ੋਰਦਾਰ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ (ਵੀ ਡੀ ਸੀਜ਼) ਦੇ ਰੂਪ ਵਿੱਚ ‘ਪਿੰਡਾਂ ਦੇ ਪਹਿਰੇਦਾਰ’ ਦੀ 1.50 ਲੱਖ ਮੈਂਬਰਾਂ ਵਾਲੀ ਮਜ਼ਬੂਤ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਉਣ ਵਾਲੇ ਮਹੀਨੇ ਇਨ੍ਹਾਂ ਵੀ ਡੀ ਸੀਜ਼ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾਇਸ ਮੀਟਿੰਗ ਵਿੱਚ ਵੀ.ਡੀ.ਸੀ. ਮੈਂਬਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਯਕੀਨੀ ਬਣਾਏਗੀ।
ਉਨ੍ਹਾ ਅਧਿਕਾਰੀਆਂ ਨੂੰ ਵੀ ਡੀ ਸੀ ਮੈਂਬਰਾਂ ਨੂੰ ਪਛਾਣ ਪੱਤਰ ਜਲਦੀ ਦੇਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਕੰਮ ਨੂੰ ਮਾਨਤਾ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ, ਹਰ ਮੁਹਿੰਮ ਲਈ ਜਨਤਕ ਭਾਗੀਦਾਰੀ ਜ਼ਰੂਰੀ ਹੈ। ਇਹ ਇਸ ਮੁਹਿੰਮ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਣ ਲਈ ਵੀ ਲਾਜ਼ਮੀ ਗੱਲ ਹੈ।
ਮੁੱਖ ਮੰਤਰੀ ਨੇ ਕਿਹਾਯੁੱਧ ਨਸ਼ਿਆਂ ਵਿਰੁੱਧ ਲੋਕ ਲਹਿਰ ਬਣ ਚੁੱਕੀ ਹੈ ਕਿਉਕਿ ਇਹ ਖ਼ਤਰਾ ਇਕ ਸਮਾਜਿਕ ਸਮੱਸਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵੀ ਵੱਧ ਸਫ਼ਲ ਹੋਵੇਗਾ ਅਤੇ ਪੰਜਾਬ ਇਸ ਮੁਹਿੰਮ ਦੇ ਹਿੱਸੇ ਵਜੋਂ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਲੋਕ ਲਹਿਰ ਨੂੰ ਸਫ਼ਲਤਾਪੂਰਵਕ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ ਹੈ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।




