ਗੜਿਆਂ ਨਾਲ ਸਬਜ਼ੀਆਂ ਦਾ ਭਾਰੀ ਨੁਕਸਾਨ

0
11

ਪਟਿਆਲਾ
(ਰਾਜਿੰਦਰ ਸਿੰਘ ਥਿੰਦ)
ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਤੇ ਹੋਰ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪਟਿਆਲ਼ਾ ਜ਼ਿਲੇ੍ਹ ਵਿੱਚ ਕਣਕ ਅਤੇ ਹਰੀਆਂ ਸਬਜ਼ੀਆਂ ਟਮਾਟਰ, ਮਟਰ ਆਦਿ ਦਾ ਭਾਰੀ ਨੁਕਸਾਨ ਹੋਇਆ ਹੈ।
ਪਟਿਆਲ਼ਾ ਨੇੜਲੇ ਸਨੌਰ ਅਤੇ ਹੋਰ ਪਿੰਡਾਂ ਆਕੜੀ ਅਤੇ ਹੋਰ ਹਲਕੇ ਵਿਚ ਬਾਰਿਸ਼ ਅਤੇ ਗੜ੍ਹੇਮਾਰੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਗੜ੍ਹੇਮਾਰੀ ਨਾਲ ਹਾੜ੍ਹੀ ਦੀਆਂ ਫਸਲਾਂ ਦਾ ਕਾਫੀ ਵੱਡੇ ਪੱਧਰ ’ਤੇ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਕਈ ਥਾਵਾਂ ’ਤੇ ਕਣਕ ਦੀ ਫ਼ਸਲ ਦੀਆਂ ਬੱਲੀਆਂ ਟੁੱਟ ਗਈਆਂ ਹਨ ਅਤੇ ਸਰ੍ਹੋਂ ਜੋ ਲਗਭਗ ਤਿਆਰ ਹੈ, ਦਾ ਭਾਰੀ ਨੁਕਸਾਨ ਹੋਇਆ ਹੈ।
ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਗੜੇਮਾਰੀ ਹੋਈ। ਕਈ ਸ਼ਹਿਰਾਂ ਵਿੱਚ ਸੜਕਾਂ ’ਤੇ ਸਫੈਦ ਚਾਦਰ ਵਿਛ ਗਈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ 28 ਤਰੀਕ ਸਵੇਰੇ ਵੀ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।