ਅੰਮਿ੍ਰਤਸਰ : ਪੁਲਸ ਨੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਗਿ੍ਰਫਤਾਰ ਸੁਬਹਾਨ ਰੰਗਰੇਜ਼ ਨੂੰ ਬੁੱਧਵਾਰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਨੇ ਪੁੱਛਗਿੱਛ ਲਈ ਉਸ ਦਾ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਦੇ ਦਿੱਤਾ। ਉਸ ਦੀ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਵੁਜ਼ੂ ਕਰਦੇ ਅਤੇ ਕੁਰਲੀ ਕਰਦਿਆਂ ਦੀ ਇਕ ਵੀਡੀਓ ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਉਸ ਨੂੰ ਬੀਤੇ ਦਿਨ ਯੂ ਪੀ ਦੇ ਗਾਜ਼ੀਆਬਾਦ ਤੋਂ ਗਿ੍ਰਫਤਾਰ ਕੀਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਵਿੱਚ 24 ਜਨਵਰੀ ਨੂੰ ਅੰਮਿ੍ਰਤਸਰ ਪੁਲਸ ਕੋਲ ਇਸ ਨੌਜਵਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਸ ਨੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ।
ਪੁਲਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਵੇਲੇ ਦਲੀਲ ਦਿੱਤੀ ਕਿ ਉਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਥਿਤ ਕਾਰਵਾਈ ਦੇ ਪਿੱਛੇ ਦੇ ਉਦੇਸ਼ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।



