ਕਾਮਰੇਡ ਸਾਧੂ ਰਾਮ ਰੋਮਾਣਾ ਦਾ ਵਿਛੋੜਾ ਬਹੁਤ ਵੱਡਾ ਘਾਟਾ : ਅਰਸ਼ੀ

0
9

ਕੋਟਕਪੂਰਾ (ਰਛਪਾਲ ਭੁੱਲਰ)
ਭਾਰਤੀ ਕਮਿਊਨਿਸਟ ਪਾਰਟੀ ਦੇ ਬਜ਼ੁਰਗ ਆਗੂ ਕਾਮਰੇਡ ਸਾਧੂ ਰਾਮ ਰੋਮਾਣਾ (94) ਸਾਬਕਾ ਨਗਰ ਕੌਂਸਲਰ ਨਿਵਾਸੀ ਜੈਤੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਹਨਾ ਦੇ ਸਦੀਵੀ ਵਿਛੋੜਾ ਦੇ ਜਾਣ ’ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਮਰੇਡ ਸਾਧੂ ਰਾਮ ਰੋਮਾਣਾ ਨਾਲ ਉਨ੍ਹਾ ਦੀ 50 ਸਾਲਾਂ ਤੋਂ ਬਹੁਤ ਨੇੜੇ ਦੀ ਸਾਂਝ ਸੀ, ਉਹ ਇੱਕ ਪ੍ਰਤੀਬੱਧ ਕਮਿਊਨਿਸਟ ਸਨ, ਉਹ ਸਾਰੀ ਉਮਰ ਪਾਰਟੀ ਪ੍ਰਤੀ ਵਫਾਦਾਰ ਰਹੇ ਅਤੇ ਹਰ ਸਮੇਂ ਪਾਰਟੀ ਵੱਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਦੇ ਰਹੇ। ਉਹਨਾ ਦੇ ਦਿਹਾਂਤ ਕਾਰਨ ਸਮੁੱਚੀ ਭਾਰਤੀ ਕਮਿਊਨਿਸਟ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਪਾਰਟੀ ਦੇ ਜ਼ਿਲ੍ਹਾ ਫਰੀਦਕੋਟ ਦੇ ਸਕੱਤਰ ਅਸ਼ੋਕ ਕੌਸ਼ਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ, ਬੋਹੜ ਸਿੰਘ ਔਲਖ, ਸੁਖਦਰਸ਼ਨ ਰਾਮ ਸ਼ਰਮਾ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਆਗੂ ਵੀਰ ਸਿੰਘ ਕੰਮੇਆਣਾ, ਗੋਰਾ ਪਿੱਪਲੀ, ਪੱਪੀ ਸਿੰਘ ਢਿੱਲਵਾਂ, ਬਲਕਾਰ ਸਿੰਘ ਸਹੋਤਾ, ਰੇਸ਼ਮ ਸਿੰਘ ਜਟਾਣਾ, ਰਛਪਾਲ ਸਿੰਘ ਭੁੱਲਰ, ਪੰਜਾਬ ਇਸਤਰੀ ਸਭਾ ਦੇ ਆਗੂ ਸ਼ਸ਼ੀ ਸ਼ਰਮਾ ਤੇ ਮਨਜੀਤ ਕੌਰ ਨੱਥੇਵਾਲਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਆਗੂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਇਕਬਾਲ ਸਿੰਘ ਮੰਘੇੜਾ, ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ਅਤੇ ਤਰਸੇਮ ਨਰੂਲਾ, ਪਾਵਰਕਾਮ ਪੈਨਸ਼ਨਰ ਆਗੂ ਚੰਦ ਸਿੰਘ ਡੋਡ, ਹਰਪਾਲ ਸਿੰਘ ਮਚਾਕੀ ਅਤੇ ਇੰਦਰਜੀਤ ਸਿੰਘ ਗਿੱਲ ਨੇ ਵੀ ਕਾਮਰੇਡ ਸਾਧੂ ਰਾਮ ਰੋਮਾਣਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾ ਨਮਿਤ ਪਾਠ ਦਾ ਭੋਗ 1 ਫਰਵਰੀ (ਐਤਵਾਰ) ਨੂੰ ਦੁਪਹਿਰ 12-30 ਵਜੇ ਤੋਂ 1-30 ਵਜੇ ਤੱਕ ਫ਼ੋਰ ਸੀਜ਼ਨ ਰਿਜ਼ਾਰਟ, ਮੁਕਤਸਰ ਰੋਡ, ਜੈਤੋ ਵਿਖੇ ਪਾਇਆ ਜਾ ਰਿਹਾ ਹੈ।