ਡੇਰਾ ਬਾਬਾ ਨਾਨਕ : ਇੱਥੇ ਬੁੱਧਵਾਰ ਸਵੇਰੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਦੀ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਤੋਂ ਕਰੀਬ ਪੰਜ ਮਹੀਨੇ ਪਹਿਲਾਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਉਸ ਸਮੇਂ ਗੈਂਗਸਟਰਾਂ ਨੇ ਉਸ ਦੇ ਪੱਟ ਵਿੱਚ ਗੋਲੀ ਵੀ ਮਾਰੀ ਸੀ।
ਥਾਣਾ ਡੇਰਾ ਬਾਬਾ ਨਾਨਕ ਪੁਲਸ ਨੇ ਰਣਦੀਪ ਸਿੰਘ ਬੇਦੀ ਨੂੰ ਗੰਨਮੈਨ ਵੀ ਦਿੱਤੇ ਸਨ, ਪਰ ਕੁਝ ਦਿਨਾਂ ਤੋਂ ਉਸ ਦੇ ਗੰਨਮੈਨ ਹਟਾਏ ਜਾਣ ਦੀ ਜਾਣਕਾਰੀ ਮਿਲੀ ਹੈ। ਬੇਦੀ ਜਦੋਂ ਜੌੜੀਆਂ ਬਜ਼ਾਰ ਸਥਿਤ ਆਪਣੀ ਦੁਕਾਨ ਖੋਲ੍ਹ ਰਹੇ ਸਨ ਤਾਂ ਹਮਲਾਵਰਾਂ ਨੇ ਹਮਲਾ ਕਰ ਦਿੱਤਾ।
ਕਰੀਬ ਛੇ-ਸੱਤ ਮਹੀਨੇ ਪਹਿਲਾਂ ਇੱਥੋਂ ਦੇ ਇੱਕ ਕਰਿਆਨਾ ਸਟੋਰ ਮਾਲਕ ਦੀ ਵੀ ਗੈਂਗਸਟਰਾਂ ਨੇ ਫਿਰੌਤੀ ਲਈ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਸੀ। ਉਸ ਦੀ ਵੀ ਕਰੀਬ ਤਿੰਨ ਦਿਨ ਪਹਿਲਾਂ ਸੁਰੱਖਿਆ ਹਟਾਈ ਗਈ ਸੀ। ਘਟਨਾ ਤੋਂ ਬਾਅਦ ਪੁਲਸ ਨੇ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਗੰਨਮੈਨ ਦਿੱਤੇ ਸਨ, ਪਰ ਕੁਝ ਦਿਨ ਪਹਿਲਾਂ ਹੀ ਵਾਪਸ ਲੈ ਲਏ ਸਨ।




