ਸਕੂਲ ਦਾ ਨਾਂਅ ਕਾਮਰੇਡ ਫੱਕਰ ਦੇ ਨਾਂਅ ’ਤੇ

0
4

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਂਅ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) ਦਾ ਨਾਂਅ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ (ਫਰੀਦਕੋਟ) ਦਾ ਨਾਂਅ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ ਫਤਿਹਪੁਰ (ਮਾਨਸਾ) ਦਾ ਨਾਂਅ ਸੁਤੰਤਰਤਾ ਸੰਗਰਾਮੀ ਮੱਘਰ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਦਾ ਨਾਂਅ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਰੱਖਿਆ ਗਿਆ ਹੈ।ਇਸੇ ਤਰ੍ਹਾਂ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਂਅ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਂਅ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਂਅ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਂਅ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ ਦੁਲੱਦੀ (ਪਟਿਆਲਾ) ਦਾ ਨਾਂਅ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਂਅ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਂਅ ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ।ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ (ਬਰਨਾਲਾ) ਦਾ ਨਾਂਅ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਂਅ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ (ਪਠਾਨਕੋਟ) ਦਾ ਨਾਂਅ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ (ਜਲੰਧਰ) ਦਾ ਨਾਂਅ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।