ਅਕਾਲੀ ਦਲ ਦੀਆਂ ਹੁਣ ਗੈਂਗਸਟਰਾਂ ਨਾਲ ਸਾਂਝਾਂ : ਧਾਲੀਵਾਲ

0
6

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਗੈਂਗਸਟਰਾਂ ਦੇ ਪਰਵਾਰਾਂ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ’ਤੇ ਤਿੱਖੇ ਸਵਾਲ ਉਠਾਏ ਹਨ।ਉਨ੍ਹਾ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਏ ਖ਼ਿਲਾਫ਼ ਵੱਡੀ ਜੰਗ ਲੜ ਰਹੀ ਹੈ ਤਾਂ ਅਕਾਲੀ ਦਲ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਹੈ। ਧਾਲੀਵਾਲ ਨੇ ਅੰਮਿ੍ਰਤਸਰ ਵਿੱਚ ਅੰਮਿ੍ਰਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਦਿਖਾਈਆਂ।ਉਨ੍ਹਾ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਬਾਦਲ ਦੀਆਂ ਨੀਅਤਾਂ ਅਤੇ ਤਰਜੀਹਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।ਉਹ ਗੈਂਗਸਟਰਾਂ ਨੂੰ ਵਰਤ ਕੇ ਪੰਜਾਬ ਦੀ ਸੱਤਾ ’ਤੇ ਆਉਣਾ ਚਾਹੁੰਦੇ ਹਨ।ਉਨ੍ਹਾ ਕਿਹਾ ਕਿ ਜਿੱਥੇ ਕਾਂਗਰਸ ਉਸ ਕਾਲੇ ਦੌਰ ਲਈ ਜ਼ਿੰਮੇਵਾਰ ਹੈ, ਉੱਥੇ ਅਕਾਲੀ ਦਲ ਵੀ ਬਰਾਬਰ ਦਾ ਜ਼ਿੰਮੇਵਾਰ ਹੈ।