12 ਫਰਵਰੀ ਨੂੰ ਦੇਸ਼-ਵਿਆਪੀ ਹੜਤਾਲ ਦੀ ਤਿਆਰੀ ਸੰਬੰਧੀ ਮੀਟਿੰਗ

0
5

ਅੰਮਿ੍ਰਤਸਰ : ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਦੇ ਸੱਦੇ ’ਤੇ 12 ਫਰਵਰੀ ਨੂੰ ਹੋ ਰਹੀ ਦੇਸ਼-ਵਿਆਪੀ ਹੜਤਾਲ ਦੀ ਤਿਆਰੀ ਦੇ ਸੰਬੰਧ ਵਿੱਚ ਅੰਮਿ੍ਰਤਸਰ ਦੀਆਂ ਸਮੂਹ ਮਜ਼ਦੂਰ/ ਮੁਲਾਜਮ ਜਥੇਬੰਦੀਆਂ ਏਟਕ, ਸੀਟੂ, ਇੰਟਕ, ਐੱਚ ਐੱਮ ਐੱਸ., ਸੀ ਟੀ ਯੂ. ਪੰਜਾਬ, ਬੈਂਕ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੁਲਾਜਮਾਂ ਦੀਆਂ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਇੱਥੇ ਏਕਤਾ ਭਵਨ ਪੁਤਲੀਘਰ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਅਦਾਰਿਆਂ ਵਿੱਚ ਹੜਤਾਲ ਦੀ ਤਿਆਰੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਅਦਾਰਿਆਂ ਦੇ ਆਗੂਆਂ ਨੇ ਆਪਣੇ-ਆਪਣੇ ਅਦਾਰੇ ਵਿੱਚ ਹੜਤਾਲ ਦੀ ਤਿਆਰੀ ਸੰਬੰਧੀ ਆਪਣੀ ਆਪਣੀ ਰਾਏ ਪੇਸ਼ ਕੀਤੀ। ਸਮੁੱਚੇ ਤੌਰ ’ਤੇ ਫੈਸਲਾ ਕੀਤਾ ਗਿਆ ਕਿ 12 ਫਰਵਰੀ ਨੂੰ ਦਿਨ ਦੇ 11 ਵਜੇ ਉੱਚਾ ਪੁੱਲ (ਭੰਡਾਰੀ ਪੁਲ) ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਹੜਤਾਲ ਦੇ ਸਬੰਧ ਵਿੱਚ ਚਰਚਾ ਕਰਦਿਆਂ ਬੁਲਾਰਿਆਂ ਨੇ ਜਿੱਥੇ ਹੜਤਾਲ ਦੀਆਂ ਮੰਗਾਂ ਦੇ ਸਬੰਧ ਵਿੱਚ ਚਰਚਾ ਕੀਤੀ, ਉਥੇ ਇਸ ਗੱਲ ’ਤੇ ਚਿੰਤਾ ਜ਼ਾਹਰ ਕੀਤੀ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਵੱਲੋਂ ਟਰੇਡ ਯੂਨੀਅਨਾਂ ਦੇ ਵਿਰੁੱਧ ਟਿੱਪਣੀ ਮੰਦਭਾਗੀ ਹੈ। ਬੁਲਾਰਿਆਂ ਮੰਗ ਕੀਤੀ ਕਿ ਸੁਪਰੀਮ ਕੋਰਟ ਮੁੱਖ ਜੱਜ ਦੀਆਂ ਟਿੱਪਣੀਆਂ ਵਾਪਿਸ ਲਵੇ। ਬੁਲਾਰਿਆਂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਪਾਸ ਕੀਤੇ 4 ਲੇਬਰ ਕੋਡ ਰੱਦ ਕੀਤੇ ਜਾਣ, ਮਨਰੇਗਾ ਐਕਟ ਬਹਾਲ ਕੀਤਾ ਜਾਵੇ ਅਤੇ ਵੀ.ਬੀ.ਰਾਮ ਜੀ ਐਕਟ ਰੱਦ ਕੀਤਾ ਜਾਵੇ। ਬਿਜਲੀ ਐਕਟ 2025 ਰੱਦ ਕੀਤਾ ਜਾਵੇ। ਬੀਜ ਬਿੱਲ 2025 ਰੱਦ ਕੀਤਾ ਜਾਵੇ। ਕੰਟਰੈਕਟ ਅਤੇ ਆਊਟਸੋਰਸ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਅੱਗੇ ਲਈ ਭਰਤੀ ਰੈਗੂਲਰ ਕੀਤੀ ਜਾਵੇ। ਮਜ਼ਦੂਰਾਂ ਦੀ ਘੱਟੋ-ਘੱਟ ਤਨਖਾਹ 26000/ਰੁਪਏ ਮਹੀਨਾ ਕੀਤੀ ਜਾਵੇ। ਆਂਗਨਵਾੜੀ, ਆਸ਼ਾ ਵਰਕਰ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ। ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ 01-01-2004 ਤੋਂ ਨਵੀਂ ਲਾਗੂ ਕੀਤੀ ਗਈ ਪੈਨਸ਼ਨ ਸਕੀਮ ਰੱਦ ਕੀਤੀ ਜਾਵੇ। ਘਰੇਲੂ ਮਜ਼ਦੂਰਾਂ ਦਾ ਵੈਲਫੇਅਰ ਬੋਰਡ ਬਣਾਇਆ ਜਾਵੇ। ਗਿੱਗ ਵਰਕਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਅਤੇ ਗਿੱਗ ਵਰਕਰਾਂ ਦਾ ਵੈਲਫੇਅਰ ਬੋਰਡ ਬਣਾਇਆ ਜਾਵੇ। ਮੀਟਿੰਗ ਵਿੱਚ ਅਮਰਜੀਤ ਸਿੰਘ ਆਸਲ, ਸੁੱਚਾ ਸਿੰਘ ਅਜਨਾਲਾ, ਸੁਰਿੰਦਰ ਕੁਮਾਰ ਸ਼ਰਮਾ, ਕੁਲਵੰਤ ਸਿੰਘ ਬਾਵਾ, ਬੈਂਕਾਂ ਦੇ ਆਗੂ ਸੁਰੇਸ਼ ਭਾਟੀਆ, ਮੁਕੇਸ਼ ਕੁਮਾਰ, ਨਿਰਮਲ ਸਿੰਘ ਅਧਿਆਪਕ ਆਗੂ, ਕੇਵਲ ਜੀਤ, ਸਤਨਾਮ ਸਿੰਘ, ਸ਼ੌਕਤ ਮਸੀਹ, ਦਸਵਿੰਦਰ ਕੌਰ, ਚਰਨਜੀਤ ਸਿੰਘ ਮਜੀਠਾ, ਭੁਪਿੰਦਰਜੀਤ ਸਿੰਘ, ਵਿਜੇ ਕੁਮਾਰ, ਕਿ੍ਰਪਾ ਰਾਮ, ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ, ਕਿਸਾਨ ਆਗੂ ਲਖਬੀਰ ਸਿੰਘ ਅਜਨਾਲਾ, ਮੋਹਨ ਲਾਲ, ਬ੍ਰਹਮਦੇਵ ਸ਼ਰਮਾ, ਵਿਜੇ ਕੁਮਾਰ ਆਦਿ ਹਾਜ਼ਰ ਸਨ।