ਮੈਂ ਕਾਂਗਰਸੀ ਹੀ ਰਹਿਣੈ : ਭੱਠਲ

0
15

ਲਹਿਰਾਗਾਗਾ : ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਚਰਚਿਆਂ ਨੂੰ ਬੇਬੁਨਿਆਦ ਅਤੇ ਗਲਤ ਕਰਾਰ ਦਿੱਤਾ ਹੈ। ਬੀਬੀ ਭੱਠਲ ਨੇ ਸਪੱਸ਼ਟ ਕਿਹਾ ਕਿ ਉਹ ਕਾਂਗਰਸੀ ਸਨ, ਕਾਂਗਰਸੀ ਹਨ ਅਤੇ ਕਾਂਗਰਸ ਵਿੱਚ ਹੀ ਰਹਿਣਗੇ। ਉਨ੍ਹਾ ਅੱਗੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਅਸਲ ਵਿੱਚ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਨਾ ਹੀ ਉਨ੍ਹਾ ਨੇ ਕਦੇ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਸੋਚਿਆ ਹੈ