ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਨੈਸ਼ਨਲ ਡਿਫੈਂਸ ਕਾਲਜ ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਸੋਮਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।
ਮਾਨ ਨੇ ਕਿਹਾਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ। ਉਨ੍ਹਾ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਵਫ਼ਦ ਵਿੱਚ ਬੰਗਲਾਦੇਸ਼, ਮਿਸਰ, ਇੰਡੋਨੇਸ਼ੀਆ, ਮਲੇਸ਼ੀਆ ਅਤੇ ਨੇਪਾਲ ਤੋਂ ਇੱਕ-ਇੱਕ ਅਧਿਕਾਰੀ ਸ਼ਾਮਲ ਹੈ।





