ਨਵੀਂ ਦਿੱਲੀ : ਨੈਸ਼ਨਲ ਗ੍ਰੀਨ ਟਿ੍ਬਿਊਨਲ (ਐੱਨ ਜੀ ਟੀ) ਨੇ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦਾ ਪ੍ਰਬੰਧਨ ਕਰਨ ਵਿਚ ਅਸਫਲ ਰਹਿਣ ‘ਤੇ 2,000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ | ਉਸ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ‘ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਐੱਨ ਜੀ ਟੀ ਦੇ ਚੇਅਰਪਰਸਨ ਜਸਟਿਸ ਏ ਕੇ ਗੋਇਲ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਕੂੜੇ ਦਾ ਪ੍ਰਬੰਧਨ ਕਰਨ ਲਈ ਅਣਮਿੱਥੇ ਸਮੇਂ ਤੱਕ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ ਤੇ ਸਿਹਤ ਸੰਬੰਧੀ ਮੁੱਦਿਆਂ ਨੂੰ ਲੰਬੇ ਸਮੇਂ ਲਈ ਲਟਕਾਇਆ ਨਹੀਂ ਜਾ ਸਕਦਾ | ਇਸ ਕਰਕੇ ਸੂਬੇ ਨੂੰ ਜੁਰਮਾਨਾ ਲਾਇਆ ਗਿਆ ਹੈ |