ਗੁਰੂਗ੍ਰਾਮ : ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ‘ਚ ਭਾਰੀ ਮੀਂਹ ਕਾਰਨ ਸ਼ੁੱਕਰਵਾਰ ਗੁਰੂਗ੍ਰਾਮ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਿੱਜੀ ਦਫਤਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਦੇ ਹੁਕਮ ਦਿੱਤੇ | ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਾਰੇ ਕਾਰਪੋਰੇਟ ਦਫਤਰਾਂ ਅਤੇ ਨਿੱਜੀ ਸੰਸਥਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਬਚਣ ਲਈ ਘਰ ਤੋਂ ਕੰਮ ਕਰਨ ਲਈ ਕਹਿਣ | ਗੁਰੂਗ੍ਰਾਮ ਵਿਚ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਇੱਥੇ ਸਕੂਲ ਬੰਦ ਰਹੇ |


