ਕੈਨੇਡਾ ‘ਚ ਭਾਰਤੀਆਂ ਨੂੰ ਚੌਕਸ ਰਹਿਣ ਦੀ ਸਲਾਹ

0
252

ਨਵੀਂ ਦਿੱਲੀ : ਭਾਰਤ ਨੇ ਕੈਨੇਡਾ ‘ਚ ਰਹਿੰਦੇ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਤੇ ਭਾਰਤ ਵਿਰੋਧੀ ਸਰਗਰਮੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ |
ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ | ਕੈਨੇਡਾ ‘ਚ ਨਫਰਤੀ ਤੇ ਫਿਰਕੂ ਹਿੰਸਾ ਅਤੇ ਭਾਰਤ ਵਿਰੋਧੀ ਸਰਗਰਮੀਆਂ ਦੀਆਂ ਘਟਨਾਵਾਂ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ | ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਮਾਮਲੇ ਵਿਚ ਚੌਕਸ ਰਹਿਣ ਲਈ ਕਿਹਾ ਹੈ | ਐਡਵਾਈਜ਼ਰੀ ‘ਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ‘ਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਓਟਾਵਾ ‘ਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ‘ਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸ਼ਿਕਾਇਤਾਂ ਵੀ ਦੇ ਸਕਦੇ ਹਨ | ਇਹ ਸ਼ਿਕਾਇਤਾਂ ਰਜਿਸਟਰਡ ਕੀਤੀਆਂ ਜਾਣਗੀਆਂ | ਅਜਿਹੀ ਰਜਿਸਟ੍ਰੇਸ਼ਨ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਲੋੜ ਜਾਂ ਐਮਰਜੈਂਸੀ ਦੀ ਸਥਿਤੀ ‘ਚ ਕੈਨੇਡਾ ‘ਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰਨ ਦੇ ਯੋਗ ਬਣਾਵੇਗੀ |

LEAVE A REPLY

Please enter your comment!
Please enter your name here