ਅੱਜ ਖੁਰਾਲਗੜ੍ਹ ਸਾਹਿਬ ਵਿਖੇ ਸਮੁੱਚੀ ਕੈਬਨਿਟ ਸੰਗਤ ਨਾਲ ਹਾਜ਼ਰੀ ਭਰੇਗੀ : ਮਾਨ

0
15

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਵੱਲੋਂ ਦਿੱਤੇ ਉਪਦੇਸ਼ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤÏਰ ‘ਤੇ ਵਚਨਬੱਧ ਹੈ¢
ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਸਾਹਿਬÝ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ¢ ਉਨ੍ਹਾ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮÏਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ¢ ਉਹਨਾ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵਧ-ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ¢
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ , ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ¢ ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਹੂਲਤਾਂ ਨਾਲ ਲੈਸ ਇਮਾਰਤ, ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ¢ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਇਸ ਤਰ੍ਹਾਂ ਸਮਾਨਤਾਵਾਦੀ ਕਦਰਾਂ-ਕੀਮਤਾਂ ‘ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ¢ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਕੋਈ ਦੁੱਖ ਜਾਂ ਤਕਲੀਫ਼ ਨਾ ਝੱਲਣੀ ਪਵੇ¢ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ¢ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਰੂਹਾਨੀ ਰਹਿਬਰ ਅਤੇ ਮਸੀਹਾ ਹਨ, ਜਿਨ੍ਹਾਂ ਨੇ ਸਾਨੂੰ ਇੱਕ ਨੇਕ ਅਤੇ ਸਦਾਚਾਰਕ ਜੀਵਨ ਜਿਊਣ ਦੀ ਸਿੱਖਿਆ ਦਿੱਤੀ¢ ਭਗਵੰਤ ਮਾਨ ਸਰਕਾਰ ਨੇ ਸੰਗਤ ਦੀ ਸਹੂਲਤ ਲਈ ਵਿਆਪਕ ਸਹੂਲਤਾਂ ਅਤੇ ਨਿਰਵਿਘਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ, ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੰਜਾਬ ਦੇ ਹਰ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਜਾਣ ਵਾਲੇ ਪ੍ਰੋਗਰਾਮ ਸ਼ੁਰੂ ਕਰਕੇ ਲੜੀਵਾਰ ਸਮਾਗਮ ਆਰੰਭੇ ਹਨ¢
ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਬਰਾਬਰੀ, ਭਾਈਚਾਰਕ ਸਾਂਝ ਅਤੇ ਮਨੁੱਖਤਾ ਪ੍ਰਤੀ ਸਦੀਵੀ ਸੰਦੇਸ਼ ਦੇ ਪਸਾਰ ਲਈ ਸਾਲ ਭਰ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ¢