31.5 C
Jalandhar
Friday, March 29, 2024
spot_img

ਲੰਡਾ ਤੇ ਰਿੰਦਾ ਦੇ ਦੋ ਸਾਥੀ ਗਿ੍ਫ਼ਤਾਰ

ਜਲੰਧਰ (ਸ਼ੈਲੀ ਐਲਬਰਟ)-ਪੰਜਾਬ ਪੁਲਸ ਨੇ ਸ਼ੁੱਕਰਵਾਰ ਕੈਨੇਡਾ ਦੇ ਲਖਬੀਰ ਲੰਡਾ ਅਤੇ ਪਾਕਿਸਤਾਨ ਦੇ ਹਰਵਿੰਦਰ ਰਿੰਦਾ ਵੱਲੋਂ ਚਲਾਏ ਜਾ ਰਹੇ ਦਹਿਸ਼ਤਗਰਦ ਗਰੋਹ ਦਾ ਪਰਦਾਫਾਸ਼ ਕੀਤਾ, ਜਿਸ ਦੀ ਆਈ ਐੱਸ ਆਈ ਵੱਲੋਂ ਵੀ ਮਦਦ ਕੀਤੀ ਜਾ ਰਹੀ ਸੀ |
ਪੰਜਾਬ ਦੇ ਡੀ ਜੀ ਪੀ ਨੇ ਇੱਕ ਟਵੀਟ ਰਾਹੀਂ ਦੱਸਿਆ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਸ ਨੇ ਇਸ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਏ ਕੇ-56 ਰਾਈਫਲ, 2 ਮੈਗਜ਼ੀਨਾਂ ਅਤੇ 90 ਜ਼ਿੰਦਾ ਕਾਰਤੂਸਾਂ ਸਣੇ ਕਾਬੂ ਕੀਤਾ ਹੈ |
ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਵਿੱਚ ਸ਼ਾਮਲ ਹੋਏ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਇਨ੍ਹਾਂ ਦੇ ਆਈ.ਐੱਸ.ਆਈ. ਨਾਲ ਵੀ ਨੇੜਲੇ ਸੰਬੰਧ ਹਨ | ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ ਪੀ ਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈ ਈ ਡੀ ਵੀ ਲਾਇਆ ਸੀ |
ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਮੱਲੀ (25) ਵਾਸੀ ਪਿੰਡ ਜੋਗੇਵਾਲ, ਫਿਰੋਜ਼ਪੁਰ ਅਤੇ ਗੁਰਬਖਸ਼ ਸਿੰਘ ਉਰਫ ਗੋਰਾ ਸੰਧੂ ਪਿੰਡ ਬੁਹ ਗੁਜਰਾਂ ਫਿਰੋਜ਼ਪੁਰ ਵਜੋਂ ਹੋਈ ਹੈ |
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਏ ਆਈ ਜੀ ਕਾਊਾਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਇੱਕ ਖੁਫੀਆ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੁਲਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜ਼ੀਨਾਂ, 90 ਜ਼ਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਹੈ | ਉਨ੍ਹਾ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਇਟਲੀ ਵਾਸੀ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਬਲਜੀਤ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ | ਬਾਅਦ ਵਿੱਚ ਉਨ੍ਹਾਂ ਨੇ ਟੈਸਟ ਫਾਇਰ ਕਰਨ ਤੋਂ ਬਾਅਦ ਗੁਰਬਖਸ਼ ਦੇ ਖੇਤਾਂ ਵਿੱਚ ਖੇਪ ਛੁਪਾ ਦਿੱਤੀ |
ਉਨ੍ਹਾ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਬਲਜੀਤ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਰਸ਼ ਡੱਲਾ ਸਮੇਤ ਖਤਰਨਾਕ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ | ਉਨ੍ਹਾ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ |

Related Articles

LEAVE A REPLY

Please enter your comment!
Please enter your name here

Latest Articles