ਆਤਮਘਾਤੀ ਧਮਾਕੇ ‘ਚ 31 ਮੌਤਾਂ, 169 ਜ਼ਖ਼ਮੀ

0
9

ਇਸਲਾਮਾਬਾਦ : ਤਰਲਾਈ ਖੇਤਰ ਵਿੱਚ ਇਮਾਮ ਬਰਗਾਹ ਕਸਰ-ਏ-ਖਾਦੀਜਾਤੁਲ ਕੁਬਰਾ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕੇ ਵਿੱਚ 31 ਲੋਕ ਮਾਰੇ ਤੇ 169 ਜ਼ਖ਼ਮੀ ਹੋ ਗਏ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਅਨੁਸਾਰ ਜ਼ਖਮੀਆਂ ਨੂੰ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ ਆਈ ਐੱਮ ਐੱਸ) ਅਤੇ ਪੌਲੀਕਲੀਨਿਕ ਸਮੇਤ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਚਸ਼ਮਦੀਦਾਂ ਨੇ ਕਿਹਾ ਕਿ ਇਹ ਧਮਾਕਾ ਇਮਾਮ ਬਰਗਾਹ ਦੇ ਮੁੱਖ ਦਰਵਾਜ਼ੇ ਨੇੜੇ ਹੋਇਆ। ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਵਾਇਰਲ ਹੋਈਆਂ ਹਨ, ਜਿਸ ਵਿੱਚ ਧਮਾਕੇ ਤੋਂ ਬਾਅਦ ਨੁਕਸਾਨੀਆਂ ਗਈਆਂ ਇਮਾਰਤਾਂ, ਟੁੱਟੇ ਹੋਏ ਸ਼ੀਸ਼ੇ ਅਤੇ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਜ਼ਖਮੀਆਂ ਦੀ ਮਦਦ ਕਰਦੇ ਦਿਖਾਇਆ ਗਿਆ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇੱਕ ਆਤਮਘਾਤੀ ਹਮਲਾਵਰ ਨੇ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਗਾਰਡਾਂ ਵੱਲੋਂ ਰੋਕੇ ਜਾਣ ਤੋਂ ਬਾਅਦ ਉਸ ਨੇ ਗੇਟ ‘ਤੇ ਆਤਮਘਾਤੀ ਬੰਬ ਦਾ ਬਟਨ ਦਬਾ ਦਿੱਤਾ।