ਪਾਣੀ ਦੇ ਝਗੜੇ ਕਾਰਨ ਚੱਲੀਆਂ ਗੋਲੀਆਂ ‘ਚ 2 ਕਿਸਾਨਾਂ ਦੀ ਮੌਤ

0
11

ਮੁਕਤਸਰ : ਇੱਥੋਂ ਦੇ ਗਿੱਦੜਬਾਹਾ ਉਪ-ਮੰਡਲ ਦੇ ਕੋਠੇ ਦਸਮੇਸ਼ ਨਗਰ ਵਿਖੇ ਸ਼ੁੱਕਰਵਾਰ ਰਾਤ ਸਿੰਜਾਈ ਵਾਲੇ ਪਾਣੀ ਦੇ ਖਾਲ ਨੂੰ ਲੈ ਕੇ ਹੋਏ ਹਿੰਸਕ ਝਗੜੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਅਨੁਸਾਰ ਖਾਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਖਾਲ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਹੰਗਾਮਾ ਉਦੋਂ ਸ਼ੁਰੂ ਹੋਇਆ, ਜਦੋਂ ਇੱਕ ਧਿਰ ਨੇ ਇਸ ਨੂੰ ਮੁੜ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਦੂਜੀ ਧਿਰ ਨੇ ਵਿਰੋਧ ਕੀਤਾ। ਇਸ ਕਾਰਨ ਹੋਈ ਤਕਰਾਰ ਹਿੰਸਕ ਝੜਪ ਵਿੱਚ ਬਦਲ ਗਈ, ਜਿਸ ਵਿੱਚ ਦੋਵਾਂ ਧਿਰਾਂ ਨੇ ਕਥਿਤ ਤੌਰ ‘ਤੇ ਇੱਕ-ਦੂਜੇ ‘ਤੇ ਹਮਲਾ ਕਰ ਦਿੱਤਾ। ਪਿੰਡ ਕੋਟ ਭਾਈ ਦੇ ਨਿਰਮਲ ਸਿੰਘ ਅਤੇ ਕੋਠੇ ਦਸਮੇਸ਼ ਨਗਰ ਦੇ ਬਲਜੀਤ ਸਿੰਘ, ਜਿਨ੍ਹਾਂ ਦੀ ਉੱਥੇ ਵਾਹੀਯੋਗ ਜ਼ਮੀਨ ਸੀ, ਦੀ ਮੌਕੇ ‘ਤੇ ਹੀ ਮੌਤ ਹੋ ਗਈ।