ਭਾਰਤ ਅਮਰੀਕਾ ਤੋਂ 80 ਰੁਪਏ ਪ੍ਰਤੀ ਕਿਲੋ ਸੇਬ ਕਰੇਗਾ ਦਰਾਮਦ

0
6

ਨਵੀਂ ਦਿੱਲੀ : ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਇਤਿਹਾਸਕ ਵਪਾਰਕ ਸਮਝੌਤੇ ਦੀ ਸ਼ਲਾਘਾ ਕਰਦਿਆਂ ਇਸ ਨੂੰ 2047 ਤੱਕ ‘ਵਿਕਸਤ ਭਾਰਤ’ ਬਣਾਉਣ ਦੇ ਰਾਹ ਵਿੱਚ ਇੱਕ ਵੱਡਾ ਮੀਲ ਪੱਥਰ ਦੱਸਿਆ ਹੈ। ਇਸ ਸਮਝੌਤੇ ਤਹਿਤ ਭਾਰਤ ਹੁਣ ਅਮਰੀਕਾ ਤੋਂ 80 ਰੁਪਏ ਪ੍ਰਤੀ ਕਿੱਲੋ ਦੇ ਘੱਟੋ-ਘੱਟ ਦਰਾਮਦ ਮੁੱਲ ‘ਤੇ ਸੇਬਾਂ ਦੀ ਖਰੀਦ ਕਰੇਗਾ। ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਫੈਸਲੇ ਨਾਲ ਸਥਾਨਕ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ।