ਸੀਤ ਲਹਿਰ ਜਾਰੀ ਰਹੇਗੀ

0
11

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ਵਿੱਚ ਐਤਵਾਰ ਕੜਾਕੇ ਦੀ ਠੰਢ ਦਾ ਦੌਰ ਜਾਰੀ ਰਿਹਾ, ਜਿਸ ਨਾਲ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਫਰੀਦਕੋਟ ਅਤੇ ਹੁਸ਼ਿਆਰਪੁਰ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 5.6, ਅੰਮ੍ਰਿਤਸਰ ਵਿੱਚ 5.7, ਬਠਿੰਡਾ ਵਿੱਚ 6.2, ਗੁਰਦਾਸਪੁਰ ਵਿੱਚ 7, ਲੁਧਿਆਣਾ ਵਿੱਚ 9.4 ਤੇ ਅਤੇ ਪਟਿਆਲਾ ਵਿੱਚ 9.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਰਿਹਾ।