ਡਾ. ਪੁਸ਼ਪਿੰਦਰ ਗਿੱਲ ਸਪੋਰਟਸ ‘ਵਰਸਿਟੀ ਦੇ ਵੀ ਸੀ ਬਣੇ

0
201

ਪਟਿਆਲਾ : ਰਾਜਪਾਲ ਅਤੇ ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਚਾਂਸਲਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਡਾ. ਗਿੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਵਿੱਚ ਬਤੌਰ ਪ੍ਰੋਫੈਸਰ ਸੇਵਾਮੁਕਤ ਹੋਏ ਹਨ। ਉਨ੍ਹਾ ਉੱਥੇ 23 ਸਾਲਾਂ ਤੋਂ ਵੱਧ ਸਮਾਂ ਪ੍ਰੋਫੈਸਰ ਵਜੋਂ ਸੇਵਾ ਨਿਭਾਈ। 1999 ਤੋਂ 2001 ਦਰਮਿਆਨ ਉਨ੍ਹਾ ਅਫਰੀਕੀ ਦੇਸ਼ਾਂ (ਯੂਗਾਂਡਾ, ਕੀਨੀਆ, ਇਥੋਪੀਆ ਅਤੇ ਨਾਇਜੀਰੀਆ) ਵਿੱਚ ਕੋਕਾ-ਕੋਲਾ ਕੰਪਨੀ ਦੇ ਚੀਫ ਐਗਜ਼ੀਕਿਊਟਿਵ ਅਫਸਰ ਵਜੋਂ ਵੀ ਕੰਮ ਕੀਤਾ ਹੈ।