ਤਰਨ ਤਾਰਨ : ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਲਾਅ ਕਾਲਜ ਵਿੱਚ ਸੋਮਵਾਰ ਸਵੇਰੇ ਵਿਦਿਆਰਥੀ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਵਿਦਿਆਰਥਣ ਦੀ ਪਛਾਣ ਸੰਦੀਪ ਕੌਰ (ਵਾਸੀ ਪਿੰਡ ਨੌਸ਼ਹਿਰਾ ਪੰਨੂਆਂ) ਅਤੇ ਵਿਦਿਆਰਥੀ ਦੀ ਪਛਾਣ ਪ੍ਰਿੰਸਰਾਜ ਸਿੰਘ (ਵਾਸੀ ਪਿੰਡ ਮੱਲ੍ਹੀਆਂ) ਵਜੋਂ ਹੋਈ ਹੈ। ਮੁੰਡੇ ਨੇ ਪਹਿਲਾਂ ਕੁੜੀ ਦੇ ਸਿਰ ਵਿੱਚ ਗੋਲੀ ਮਾਰੀ ਤੇ ਮੁੜ ਆਪਣੇ ਵੀ ਸਿਰ ਵਿੱਚ ਗੋਲੀ ਮਾਰ ਲਈ। ਐੱਸ ਐੱਸ ਪੀ ਤਰਨ ਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਸ ਨੇ ਵਾਰਦਾਤ ਵਿੱਚ ਵਰਤਿਆ ਪਿਸਤੌਲ ਬਰਾਮਦ ਕਰ ਲਿਆ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਕੋਲ ਹਥਿਆਰ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਸਮੇਤ ਕਾਲਜ ਦੇ ਅੰਦਰ ਕਿਵੇਂ ਪਹੁੰਚਿਆ।





