ਚੰਡੀਗੜ੍ਹ (ਗੁਰਜੀਤ ਬਿੱਲਾ/ਕ੍ਰਿਸ਼ਨ ਗਰਗ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੁੱਧਵਾਰ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਂਪੇ।ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 200 ਖੇਤੀਬਾੜੀ ਵਿਕਾਸ ਅਫਸਰਾਂ (ਏ ਡੀ ਓਜ਼) ਦੀ ਭਰਤੀ ਕੀਤੀ ਗਈ ਹੈ।





