33.9 C
Jalandhar
Friday, April 26, 2024
spot_img

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਰਾਬ ਮੌਸਮ ਕਾਰਨ ਹਿਮਾਚਲ ਪ੍ਰਦੇਸ਼ ਵਿਚਲੇ ਮੰਡੀ ਦਾ ਦੌਰਾ ਸ਼ਨੀਵਾਰ ਰੱਦ ਕਰ ਦਿੱਤਾ। ਹਾਲਾਂਕਿ ਉਨ੍ਹਾ ਮੰਡੀ ’ਚ ਭਾਜਪਾ ਵਰਕਰਾਂ ਦੀ ਰੈਲੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾ ਮੰਡੀ ਦੀ ਰੈਲੀ ’ਚ ਸ਼ਾਮਲ ਹੋਣਾ ਸੀ, ਪਰ ਖਰਾਬ ਮੌਸਮ ਕਾਰਨ ਉਹ ਸਮਾਗਮ ’ਚ ਸ਼ਾਮਲ ਨਹੀਂ ਹੋ ਸਕੇ, ਪਰ ਆਉਣ ਵਾਲੇ ਦਿਨਾਂ ਵਿੱਚ ਉਹ ਜ਼ਰੂਰ ਇਥੇ ਆਉਣਗੇ ਤੇ ਆਪਣੇ ਲੋਕਾਂ ਨੂੰ ਮਿਲਣਗੇ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਰੈਲੀ ਨੂੰ ਸੰਬੋਧਨ ਕੀਤਾ।

Related Articles

LEAVE A REPLY

Please enter your comment!
Please enter your name here

Latest Articles