ਚੰਡੀਗੜ੍ਹ (ਗੁਰਜੀਤ ਬਿੱਲਾ,
ਕ੍ਰਿਸ਼ਨ ਗਰਗ)
ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ ਐੱਸ ਟੀ ਘੁਟਾਲੇ ਵਿੱਚ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ-ਇੰਸਪੈਕਟਰ ਨੂੰ ਲੰਮੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨÏਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ¢ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦÏਰਾਨ ਕਰ ਵਿਭਾਗ ਨੇ ਮੈਸਰਜ਼ ਐੱਮ ਏ ਏ ਸਟੀਲ ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗਿ੍ਫ਼ਤਾਰ ਕੀਤਾ ਹੈ¢ਮੈਸਰਜ਼ ਐੱਮ ਏ ਏ ਸਟੀਲ ਵੱਲੋਂ ਬਿਨਾਂ ਕਿਸੇ ਅਸਲ ਸਪਲਾਈ ਦੇ ਐੱਚ ਆਰ /ਸੀ ਆਰ ਕੋਇਲਜ਼ ਅਤੇ ਸਟਿ੍ਪਸ ਦੇ ਜਾਲ੍ਹੀ ਇਨਵਾਇਸ ਜਾਰੀ ਕੀਤੇ ਜਾ ਰਹੇ ਸਨ¢ਇਸ ਧੋਖਾਧੜੀ ਵਾਲੇ ਨੈੱਟਵਰਕ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈ ਟੀ ਸੀ) ਵੱਖ-ਵੱਖ ਲਾਭਪਾਤਰੀਆਂ ਨੂੰ ਦਿੱਤਾ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਵੱਡਾ ਨੁਕਸਾਨ ਹੋਇਆ¢ ਉਨ੍ਹਾ ਕਿਹਾ ਕਿ ਸਾਈਕਲ ਪਾਰਟਸ ਅਤੇ ਸਪੇਅਰ ਪਾਰਟਸ ਦੇ ਕਈ ਨਿਰਮਾਤਾਵਾਂ ਦੀ ਜਾਂਚ ਕਰ ਰਹੇ ਹਾਂ, ਜਿਨ੍ਹਾਂ ਦੇ ਇਸ ਘੁਟਾਲੇ ‘ਚ ਸ਼ਾਮਲ ਹੋਣ ਦਾ ਸ਼ੱਕ ਹੈ¢ਇਹ ਇਕਾਈਆਂ ਗਲਤ ਤਰੀਕੇ ਨਾਲ ਐਕਸਪੋਰਟ ਰਿਫੰਡ ਜਾਂ ਇਨਵਰਟਿਡ ਡਿਊਟੀ ਸਟ੍ਰਕਚਰ ਰਾਹੀਂ ਲਾਭ ਲੈਣ ਲਈ ਜਾਂਚ ਦੇ ਘੇਰੇ ਵਿੱਚ ਹਨ¢ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਮੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਤਹਿਤ ਬਰਖਾਸਤ ਕਰ ਦਿੱਤਾ ਗਿਆ ਹੈ |





