ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸੰਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਜਲੰਧਰ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮÏਕੇ ‘ਤੇ ਹੀ ਨਿਪਟਾਰਾ ਕੀਤਾ¢ ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲÏਤਾ ਸੂਬਾ ਹੈ, ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤÏਰ ‘ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮÏਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ¢ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ¢
ਉਨ੍ਹਾ ਕਿਹਾ, ‘ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਰਾਜ ਦੇ ਲਾਭ ਲਈ ਹੁੰਦੀ ਹੈ¢ ਉਨ੍ਹਾ ਕਿਹਾ ਕਿ ਨÏਜਵਾਨਾਂ ਨੂੰ ਭਿ੍ਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਨÏਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ |’
ਮਾਨ ਨੇ ਕਿਹਾ ਕਿ ਹੁਣ ਰਾਜ ਸਰਕਾਰ ਸੂਬੇ ਦੀ ਹਰ ਮਹਿਲਾ ਨੂੰ 1000 ਰੁਪਏ ਦੇਣ ਦੀ ਯੋਜਨਾ ਜਲਦ ਲਾਗੂ ਕਰੇਗੀ, ਜਿਸ ਲਈ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ¢ ਰਾਜ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ, ਕਿਉਂਕਿ ਸਾਡੀ ਸਰਕਾਰ ਸਭਨਾਂ ਦੀ ਭਲਾਈ ਲਈ ਵਚਨਬੱਧ ਹੈ¢





