ਕਪੂਰਥਲਾ : ਸ਼ਗਨ ਸਮਾਗਮ ਦੌਰਾਨ ਕਥਿਤ ਤੌਰ ’ਤੇ ਲਾੜੇ ਨੇ ਘਰ ਵਿਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪ੍ਰਾਪਤ ਵੇਰਵੇ ਅਨੁਸਾਰ ਸ਼ਿਵ ਕਲੋਨੀ ਵਿਖੇ ਇਕ ਘਰ ਵਿਚ ਵਿਆਹ ਦਾ ਸਮਾਗਮ ਚੱਲ ਰਿਹਾ ਸੀ ਤੇ ਲੜਕੇ ਦਾ ਸ਼ੁੱਕਰਵਾਰ ਸ਼ਗਨ ਸੀ, ਜਿਸ ਨੇ ਕਥਿਤ ਤੌਰ ’ਤੇ ਘਰ ਵਿਚ ਪੱਖੇ ਨਾਲ ਫਾਹਾ ਲੈ ਲਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਥੇ ਉਸ ਨੂੰ ਮਿਤਕ ਐਲਾਨ ਦਿੱਤਾ।ਮੌਕੇ ’ਤੇ ਪਹੁੰਚੇ ਥਾਣਾ ਸਿਟੀ ਤੋਂ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਕਰਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਸ਼ਿਵ ਕਲੋਨੀ ਨੇ ਘਰ ਵਿਚ ਪੱਖੇ ਨਾਲ ਫਾਹਾ ਲੈ ਲਿਆ ਹੈ, ਜਿਸ ਦਾ ਅੱਜ ਸ਼ਗਨ ਸੀ ਤੇ ਐਤਵਾਰ ਨੂੰ ਵਿਆਹ ਰੱਖਿਆ ਹੋਇਆ ਸੀ।ਪਰਵਾਰਕ ਮੈਂਬਰਾਂ ਅਨੁਸਾਰ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ।




