ਹਰਿਆਣਾ ’ਚ ਸੜਕ ਹਾਦਸੇ ’ਚ 5 ਦੋਸਤਾਂ ਦੀ ਮੌਤ

0
11

ਸੋਨੀਪਤ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ’ਚ ਸੜਕ ਹਾਦਸੇ ’ਚ ਪੰਜ ਦੋਸਤਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਤੇਜ਼ ਰਫਤਾਰ ਐੱਸ ਯੂ ਵੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।ਪੁਲਸ ਨੇ ਦੱਸਿਆ ਕਿ ਇਹ ਸਾਰੇ ਨੌਜਵਾਨ ਗੋਹਾਨਾ ਦੇ ਪਿੰਡ ਭਵਾਰ ’ਚ ਇੱਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਰੋਹਤਕ ਪਰਤ ਰਹੇ ਸਨ। ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਨਾਂ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ।ਮਿ੍ਰਤਕਾਂ ਦੀ ਪਛਾਣ ਸਾਗਰ, ਦੀਪਕ, ਸਾਹਿਲ, ਮੋਹਿਤ ਅਤੇ ਅੰਕੁਸ਼ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੀ ਉਮਰ 22 ਤੋਂ 27 ਸਾਲ ਦੇ ਵਿਚਕਾਰ ਸੀ।