ਰੂਪਨਗਰ : ਸਾਲ 2018 ਤੋਂ ਚੱਲੀ ਆ ਰਹੀ ਪ੍ਰੰਪਰਾ ਨੂੰ ਤੋੜਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੌਰਾਨ ਸਿਆਸੀ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਹੈ| ਪਾਰਟੀ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਆਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਇਸ ਲਈ ਥਾਂ ਦੀ ਚੋਣ ਵੀ ਕਰ ਲਈ ਹੈ| 2018 ਵਿੱਚ ਜਥੇਦਾਰਾਂ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਪਵਿੱਤਰ ਦਿਹਾੜੇ ਦੌਰਾਨ ਇੱਕ-ਦੂਜੇ ’ਤੇ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ| ਉਦੋਂ ਤੋਂ ਪਾਰਟੀਆਂ ਨੇ ਹੋਲਾ ਮਹ¾ਲਾ ’ਤੇ ਇੱਥੇ ਰੈਲੀਆਂ ਕਰਨੀਆਂ ਬੰਦ ਕਰ ਦਿੱਤੀਆਂ ਸਨ|



