ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਨੂੰ

0
14

ਢਾਕਾ : ਬੰਗਲਾਦੇਸ਼ ਵਿਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਫਰਵਰੀ ਨੂੰ ਹੋਵੇਗਾ| ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਦੇ ਮੁਖੀ ਤਾਰਿਕ ਰਹਿਮਾਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ| ਇਸ ਮੌਕੇ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਿਸ ਨੇ ਭਾਰਤ ਸਮੇਤ 13 ਦੇਸ਼ਾਂ ਦੇ ਆਗੂਆਂ ਨੂੰ ਸੱਦਾ ਪੱਤਰ ਭੇਜੇ ਹਨ, ਜਿਨ੍ਹਾਂ ਵਿਚ ਭਾਰਤ, ਚੀਨ, ਪਾਕਿਸਤਾਨ, ਸਾਊਦੀ ਅਰਬ, ਤੁਰਕੀ, ਸੰਯੁਕਤ ਅਰਬ ਅਮੀਰਾਤ, ਕਤਰ, ਮਲੇਸ਼ੀਆ, ਬਰੂਨੇਈ, ਸ੍ਰੀਲੰਕਾ, ਨੇਪਾਲ, ਮਾਲਦੀਵ ਅਤੇ ਭੂਟਾਨ ਸ਼ਾਮਲ ਹਨ| ਸਹੁੰ ਚੁੱਕ ਸਮਾਗਮ ਸੰਸਦ ਦੇ ਦੱਖਣੀ ਪਲਾਜ਼ਾ ਵਿਚ ਹੋਵੇਗਾ|